ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

Thursday, Jan 14, 2021 - 03:09 PM (IST)

ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ, ਕਾਂਗਰਸ ਦੇ ਮੌਜੂਦਾ ਸਰਪੰਚ ਸਮੇਤ 2 ਦੀ ਮੌਤ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਕੰਵਲਜੀਤ, ਵਤਨ): ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿਖੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚਕਾਰ ਗੋਲੀਆਂ ਚੱਲਣ ਨਾਲ ਦੋ ਜਣਿਆਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਦੋ ਵਿਅਕਤੀ ਜ਼ਖਮੀ ਹੋ ਗਏ।

ਇਹ ਵੀ ਪੜ੍ਹੋ: ਕਿਸਾਨੀ ਸੰਘਰਸ਼ ਦੌਰਾਨ ਪਿੰਡ ਗੰਧੜ ਦੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਜਾਣਕਾਰੀ ਦੇ ਮੁਤਾਬਕ ਸਰਹੱਦੀ ਹਲਕਾ ਡੇਰਾ ਬਾਬਾ ਨਾਨਕ ਅਧੀਨ ਆਉਂਦੇ ਪਿੰਡ ਮਛਰਾਲਾ ਵਿਖੇ ਅੱਜ ਚੱਲ ਰਹੇ ਵਿਕਾਸ ਕਾਰਜਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਦੋ ਧੜਿਆਂ ਵਿਚ ਤਕਰਾਰ ਹੋ ਗਈ ਜਿਸ ਤੋਂ ਬਾਅਦ ਦੋਵੇਂ ਧੜੇ ਆਹਮੋ-ਸਾਹਮਣੇ ਹੋ ਗਈ ਅਤੇ ਦੋਵਾਂ ਦਰਮਿਆਨ ਗੋਲੀਆਂ ਚੱਲ ਪਈਆਂ। ਇਸ ਖੌਫਨਾਕ ਮੰਜਰ ਦਰਮਿਆਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਿਨ੍ਹਾਂ ਵਿਚ ਇਕ ਮ੍ਰਿਤਕ ਪਿੰਡ ਮਛਰਾਲਾ ਦਾ ਮੌਜੂਦਾ ਕਾਂਗਰਸੀ ਸਰਪੰਚ ਹੈ ਅਤੇ ਦੂਜਾ ਮ੍ਰਿਤਕ ਪੰਚਾਇਤੀ ਪ੍ਰਬੰਧਕ ਹਰਦਿਆਲ ਸਿੰਘ ਹੈ ਜਿਸਦੀ ਮੌਤ ਹਸਪਤਾਲ ਇਲਾਜ ਲਈ ਲੈ ਜਾਂਦੇ ਸਮੇਂ ਰਸਤੇ ਵਿਚ ਹੋ ਗਈ। ਜਦਕਿ ਜ਼ਖਮੀਆਂ ਦੀ ਪਛਾਣ ਦਲਜੀਤ ਸਿੰਘ ਤੇ ਨਿਰਮਲ ਸਿੰਘ ਪੁਤਰਾਨ ਸੁਖਵਿੰਦਰ ਸਿੰਘ ਵਾਸੀ ਮਛਰਾਲਾ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਮੌਕੇ ’ਤੇ ਪਹੁੰਚ ਗਈ ਸੀ ਜਿਨ੍ਹਾਂ ਨੇ ਬਣਦੀ ਕਾਨੂੰਨੀ ਕਾਰਵਾਈ ਕਰਨੀ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਘਰੇਲੂ ਕਲੇਸ਼ ਦੇ ਚੱਲਦਿਆਂ ਨੂੰਹ ਨੇ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਸਹੁਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Shyna

Content Editor

Related News