ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ: ਕਾਂਗਰਸੀ ਆਗੂ ’ਤੇ ਚਲਾਈਆਂ ਗੋਲੀਆਂ, ਭਤੀਜੇ ਦੀ ਮੌਤ

Monday, Jan 03, 2022 - 11:47 AM (IST)

ਡੇਰਾ ਬਾਬਾ ਨਾਨਕ ’ਚ ਵੱਡੀ ਵਾਰਦਾਤ: ਕਾਂਗਰਸੀ ਆਗੂ ’ਤੇ ਚਲਾਈਆਂ ਗੋਲੀਆਂ, ਭਤੀਜੇ ਦੀ ਮੌਤ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਮਾਂਗਟ) - ਹਲਕਾ ਡੇਰਾ ਬਾਬਾ ਨਾਨਕ ਦੇ ਪਿੰਡ ਦੇਹੜ ਵਿਖੇ ਦੇਰ ਸ਼ਾਮ ਮੌਜੂਦਾ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਅਤੇ ਉਸਦੇ ਭਜੀਤੇ ’ਤੇ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ’ਚ ਸਰਪੰਚ ਦੇ ਭਤੀਜੇ ਦੇ ਸਿਰ ’ਤੇ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਣ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ ’ਚ ਵੱਡੀ ਵਾਰਦਾਤ : 1000 ਰੁਪਏ ਦੀ ਖ਼ਾਤਰ ਚਾਕੂ ਮਾਰ-ਮਾਰ ਕੀਤਾ ਵਿਅਕਤੀ ਦਾ ਕਤਲ

ਇਸ ਸਬੰਧੀ ਐੱਸ. ਐੱਚ. ਓ. ਅਨਿਲ ਪਵਾਰ ਨੇ ਦੱਸਿਆ ਕਿ ਪਿੰਡ ਦੇਹੜ ਦੀ ਕਾਂਗਰਸੀ ਮਹਿਲਾ ਸਰਪੰਚ ਦੇ ਪਤੀ ਹਰਵਿੰਦਰ ਸਿੰਘ ਅਤੇ ਉਸਦੇ ਭਤੀਜੇ ਦਿਲਪ੍ਰੀਤ ਸਿੰਘ ’ਤੇ ਕੁਝ ਵਿਅਕਤੀਆਂ ਵੱਲੋਂ ਗੋਲੀਆਂ ਚਲਾ ਦਿੱਤੀਆਂ ਗਈਆਂ, ਜਿਸ ਨਾਲ ਉਕਤ ਦੋਵੇਂ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀ ਹਾਲਤ ’ਚ ਉਨ੍ਹਾਂ ਨੂੰ ਇਲਾਜ ਲਈ ਪਰਿਵਾਰਕ ਮੈਂਬਰਾਂ ਨੇ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ, ਜਿਥੇ ਹਰਵਿੰਦਰ ਸਿੰਘ ਦੇ ਭਤੀਜੇ ਦੇ ਸਿਰ ’ਤੇ ਗੋਲੀ ਲੱਗਣ ਨਾਲ ਉਸਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਪੂਰੇ ਮਾਮਲੇ ਸਬੰਧੀ ਪਿੰਡ ’ਚੋਂ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਸ ਨੇ ਦੱਸਿਆ ਕਿ ਉਹ ਹੁਣ ਅੰਮ੍ਰਿਤਸਰ ਵਿਖੇ ਜ਼ੇਰੇ ਇਲਾਜ ਹਰਵਿੰਦਰ ਸਿੰਘ ਤੋਂ ਜਾਣਕਾਰੀ ਲੈਣ ਲਈ ਅਤੇ ਉਨ੍ਹਾਂ ਦੇ ਬਿਆਨ ਦਰਜ ਕਰਨ ਲਈ ਉੱਥੇ ਜਾ ਰਹੇ ਹਨ।

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ’ਤੇ CM ਚੰਨੀ ਤੇ ਮੰਤਰੀ ਆਸ਼ੂ ਦਾ ਡਬਲ ਅਟੈਕ, ਵਿੰਨ੍ਹੇ ਇਹ ਨਿਸ਼ਾਨੇ

 


author

rajwinder kaur

Content Editor

Related News