ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ''ਤੇ ਬੰਦ

Sunday, Mar 15, 2020 - 05:52 PM (IST)

ਕੋਰੋਨਾ ਵਾਇਰਸ ਕਾਰਨ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ ਤੌਰ ''ਤੇ ਬੰਦ

ਡੇਰਾ ਬਾਬਾ ਨਾਨਕ : ਕੇਂਦਰੀ ਗ੍ਰਹਿ ਮੰਤਰਾਲਾ ਵਲੋਂ ਵੱਡਾ ਫੈਸਲਾ ਲੈਂਦਿਆ ਸ੍ਰੀ ਕਰਤਾਰਪੁਰ ਲਾਂਘਾ ਆਰਜ਼ੀ 'ਤੇ ਤੌਰ 'ਤੇ ਬੰਦ ਕਰ ਦਿੱਤਾ ਹੈ। ਸਾਵਧਾਨੀਆਂ ਦੇ ਮੱਦੇਨਜ਼ਰ ਲਾਂਘਾ ਭਲਕੇ 16 ਮਾਰਚ ਤੋਂ ਅਗਲੇ ਹੁਕਮਾਂ ਤੱਕ ਲਈ ਆਰਜ਼ੀ ਤੌਰ 'ਤੇ ਬੰਦ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਬੀਤੇ ਦਿਨ ਪਾਕਿਸਤਾਨ ਸਾਰਕਾਰ ਨੇ ਵੀ ਕੋਰੋਨਾ ਵਾਇਰਸ ਦੇ ਕਾਰਨ ਆਪਣੇ ਨਾਗਰਿਕਾ ਦੀ ਸ੍ਰੀ ਕਰਤਾਰਪੁਰ ਸਾਹਿਬ ਜਾਣ 'ਤੇ ਰੋਕ ਲਗਾ ਦਿੱਤੀ ਸੀ।

PunjabKesariਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਬੀਤੇ ਦਿਨ ਦੁਨੀਆ ਭਰ ਵਿਚ ਦਹਿਸ਼ਤ ਫੈਲਾਉਣ ਵਾਲੇ ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਨੇ ਸੂਬੇ ਦੇ ਸਿਨੇਮਾ ਹਾਲ, ਸ਼ੌਪਿੰਗ ਮਾਲ, ਰੈਸਟੋਰੈਂਟ ਅਤੇ ਜਿੰਮ ਆਦਿ ਬੰਦ ਕਰਨ ਦੇ ਹੁਕਮ ਦਿੱਤੇ ਹਨ। ਇਸ ਦਾ ਐਲਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਕੀਤਾ ਗਿਆ ਹੈ। ਸਿਹਤ ਮੰਤਰੀ ਮੁਤਾਬਕ ਕੋਰੋਨਾ ਵਾਇਰਸ ਕਾਰਨ ਅਹਿਤਿਆਤ ਵਜੋਂ 31 ਮਾਰਚ ਤਕ ਜਨਤਕ ਥਾਵਾਂ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਕਾਰਨ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ 31 ਮਾਰਚ ਤਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਨੂੰ ਮਹਾਮਾਰੀ ਐਲਾਨਦੇ ਹੋਏ ਹੁਕਮ ਜਾਰੀ ਕਰਦਿਆਂ ਆਖਿਆ ਹੈ ਕਿ ਜਿਨ੍ਹਾਂ ਸਕੂਲਾਂ ਵਿਚ ਪ੍ਰੀਖਿਆਵਾਂ ਚੱਲ ਰਹੀਆਂ ਹਨ, ਸਿਰਫ ਉਹੀ ਸਕੂਲ ਖੁੱਲ੍ਹੇ ਰਹਿਣਗੇ ਜਦਕਿ ਬਾਕੀ ਸਾਰੇ ਸਕੂਲ 31 ਮਾਰਚ ਤਕ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਅਜੇ ਤਕ ਸਿਰਫ ਇਕ ਹੀ ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ, ਜਦਕਿ ਚੰਡੀਗੜ੍ਹ, ਹਿਮਾਚਲ, ਹਰਿਆਣਾ ਵਿਚ ਇਕ ਵੀ ਪਾਜ਼ੀਟਿਵ ਕੇਸ ਸਾਹਮਣੇ ਨਹੀਂ ਆਇਆ ਹੈ।

PunjabKesariਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।

ਜੇਕਰ ਤੁਹਾਨੂੰ ਖੰਘ, ਬੁਖਾਰ ਅਤੇ ਛਿੱਕਾਂ ਆਦਿ ਦੀ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਡਾਕਟਰ ਨਾਲ ਸੰਪਰਕ ਕਰੋ।

ਇਹ ਵੀ ਪੜ੍ਹੋ : ਸ੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ ਪਾਕਿਸਤਾਨ ਨੇ ਲਿਆ ਵੱਡਾ ਫੈਸਲਾ (ਵੀਡੀਓ)


author

Baljeet Kaur

Content Editor

Related News