ਲਾਂਘੇ ਲਈ ਨਿਸ਼ਾਨਦੇਹੀ 'ਤੇ ਕਿਸਾਨਾਂ ਦੀ ਇਤਰਾਜ਼ਗੀ (ਵੀਡੀਓ)

03/15/2019 11:54:41 AM

ਡੇਰਾ ਬਾਬਾ ਨਾਨਕ (ਗੁਰਪ੍ਰੀਤ ਚਾਵਲਾ) : ਜਿੱਥੇ ਇੱਕ ਪਾਸੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਅਹਿਮ ਮੀਟਿੰਗਾਂ ਚੱਲ ਰਹੀਆਂ ਹਨ, ਦੂਜੇ ਪਾਸੇ ਜਿਹੜੀ ਜ਼ਮੀਨ 'ਤੇ ਕਾਰੀਡੋਰ ਬਣਾਇਆ ਜਾਣਾ ਹੈ ਉਸ ਜ਼ਮੀਨ ਦੇ ਮਾਲਕ ਕਿਸਾਨਾਂ ਵਲੋਂ ਇਤਰਾਜ਼ ਜਤਾਇਆ ਜਾ ਰਿਹਾ। ਅੱਜ ਕਿਸਾਨਾਂ ਵਲੋਂ ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਨਾਲ ਮੁਲਾਕਾਤ ਕੀਤੀ ਅਤੇ ਨਾਰਾਜ਼ਗੀ ਜਤਾਈ ਕਿ ਨੋਟੀਫਿਕੇਸ਼ਨ ਹੋਣ ਤੋਂ ਬਾਅਦ ਵੀ ਉਨ੍ਹਾਂ ਦੀ ਜ਼ਮੀਨ 'ਤੇ ਨਵੇਂ ਸਿਰੇ ਤੋਂ ਨਿਸ਼ਾਨ ਦੇਹੀ ਕੀਤੀ ਜਾ ਰਹੀ ਹੈ। ਇਸ ਮੌਕੇ ਡੇਰਾ ਬਾਬਾ ਨਾਨਕ ਦੇ ਐੱਸ.ਡੀ.ਐੱਮ. ਗੁਰਸਿਮਰਨ ਸਿੰਘ ਨੇ ਕਿਹਾ ਕਿ ਉਹ ਖੁਦ ਮੌਕੇ 'ਤੇ ਪਹੁੰਚ ਕੇ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਨੋਟੀਫਿਕੇਸ਼ਨ ਹੋ ਚੁੱਕੀ ਹੈ ਤੇ ਹੁਣ ਕੋਈ ਦੁਬਾਰਾ ਨਿਸ਼ਾਨਦੇਹੀ ਨਹੀਂ ਹੋਵੇਗੀ।

Baljeet Kaur

This news is Content Editor Baljeet Kaur