ਜਾਣੋ ਕੀ ਹੈ ਹਲਕਾ ਡੇਰਾ ਬਾਬਾ ਨਾਨਕ ਦਾ ਪਿਛਲੇ 25 ਸਾਲ ਦਾ ਇਤਿਹਾਸ

Friday, Feb 18, 2022 - 02:00 PM (IST)

ਜਾਣੋ ਕੀ ਹੈ ਹਲਕਾ ਡੇਰਾ ਬਾਬਾ ਨਾਨਕ ਦਾ ਪਿਛਲੇ 25 ਸਾਲ ਦਾ ਇਤਿਹਾਸ

ਜਲੰਧਰ/ਗੁਰਦਾਸਪੁਰ (ਵੈੱਬ ਡੈਸਕ) : ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਸਾਲ 2008 'ਚ ਹੋਈ ਹੱਦਬੰਦੀ ਦੌਰਾਨ ਹੋਂਦ 'ਚ ਆਇਆ, ਜੋ ਕਿ ਪਹਿਲਾਂ ਹਲਕਾ ਧਾਰੀਵਾਲ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ 'ਚ 2 ਵਾਰ ਅਕਾਲੀ ਦਲ, 2 ਵਾਰ ਕਾਂਗਰਸ ਅਤੇ ਇਕ ਵਾਰ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ।

1997
ਸਾਲ 1997 'ਚ ਧਾਰੀਵਾਲ ਸੀਟ ਨਾਲ ਜਾਣੀ ਜਾਂਦੀ ਇਸ ਸੀਟ 'ਤੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੇ 39,549 ਵੋਟਾਂ ਨਾਲ ਜਿੱਤ ਹਾਸਲ ਕੀਤੀ। ਉਨ੍ਹਾਂ ਨੇ ਅਕਾਲੀ ਦਲ (ਮ) ਦੇ ਸੁੱਚਾ ਸਿੰਘ ਛੋਟੇਪੁਰ ਨੂੰ 4479 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। ਦੱਸਣਯੋਗ ਹੈ ਕਿ ਇਸ ਵਕਤ ਸੁੱਚਾ ਸਿੰਘ ਛੋਟੇਪੁਰ  'ਆਪ' ਛੱਡ ਕੇ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਚੁੱਕੇ ਹਨ ਅਤੇ ਬਟਾਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਨ।
2002
 ਸਾਲ 2002 'ਚ ਇਸ ਸੀਟ 'ਤੇ ਸੁੱਚਾ ਸਿੰਘ ਛੋਟੇਪੁਰ ਨੇ ਆਜ਼ਾਦ ਉਮੀਦਵਾਰ ਵੱਜੋਂ ਜਿੱਤ ਹਾਸਲ ਕੀਤੀ। ਉਨ੍ਹਾਂ ਨੇ 32,442 ਵੋਟਾਂ ਹਾਸਲ ਕਰਕੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 80 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।
2007
 ਸਾਲ 2007 'ਚ ਅਕਾਲੀ ਦਲ ਨੇ ਮੁੜ ਇਸ ਸੀਟ 'ਤੇ ਕਬਜ਼ਾ ਕਰ ਲਿਆ। ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੇ 52,134 ਵੋਟਾਂ ਹਾਸਲ ਕਰਕੇ ਜਿੱਤ ਦਾ ਝੰਡਾ ਗੱਡਿਆ। ਸੁੱਚਾ ਸਿੰਘ ਲੰਗਾਹ ਨੇ ਆਜ਼ਾਦ ਉਮਦੀਵਾਰ ਸੁੱਚਾ ਸਿੰਘ ਛੋਟੇਪੁਰ ਨੂੰ 13950 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। ਸਾਲ 2008 ਦੀ ਨਵੀਂ ਹੱਦਬੰਦੀ ਦੌਰਾਨ ਧਾਰੀਵਾਲ ਸੀਟ ਦਾ ਨਾਂ ਹਟਾ ਕੇ ਡੇਰਾ ਬਾਬਾ ਨਾਨਕ ਕਰ ਦਿੱਤਾ ਗਿਆ।
2012
 ਸਾਲ 2012 'ਚ ਇਸ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ 66,294 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 2940 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। 
2017
ਸਾਲ 2017 'ਚ ਵੀ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਇਸ ਸੀਟ ਤੋਂ ਜੇਤੂ ਰਹੇ, ਜੋ ਕਿ ਮੌਜੂਦਾ ਸਮੇਂ 'ਚ ਸੂਬੇ ਦੇ ਉਪ ਮੁੱਖ ਮੰਤਰੀ ਹਨ। ਸੁਖਜਿੰਦਰ ਸਿੰਘ ਰੰਧਾਵਾ ਨੇ ਇਨ੍ਹਾਂ ਚੋਣਾਂ ਦੌਰਾਨ 60,385 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 1194 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ।2017 ਵਿੱਚ ਆਪ ਦੇ ਉਮੀਦਵਾਰ ਗੁਰਪਰਤਾਪ ਸਿੰਘ ਨੂੰ 17222 ਵੋਟਾਂ ਮਿਲੀਆਂ।

PunjabKesari

ਇਸ ਵਾਰ ਇਸ ਸੀਟ 'ਤੇ ਕਾਂਗਰਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਜਿੱਤ ਦੀ ਹੈਟ੍ਰਿਕ ਲਗਾਉਣ ਲਈ ਮੁੜ ਮੈਦਾਨ ਵਿੱਚ ਹਨ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਨੇ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ। ਆਮ ਆਦਮੀ ਪਾਰਟੀ ਵੱਲੋਂ ਇਸ ਸੀਟ ਤੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਹੈ।ਭਾਜਪਾ ਵੱਲੋਂ ਕੁਲਦੀਪ ਸਿੰਘ ਕਾਹਲੋਂ ਅਤੇ ਸੰਯੁਕਤ ਸਮਾਜ ਵੱਲੋਂ ਜਗਜੀਤ ਸਿੰਘ ਕਲਾਨੌਰ ਮੈਦਾਨ ਵਿੱਚ ਹਨ।

ਇਸ ਹਲਕੇ ਦੇ ਵੋਟਰਾਂ ਦੀ ਕੁੱਲ ਗਿਣਤੀ 194613 ਹੈ, ਜਿਨ੍ਹਾਂ ਵਿੱਚ 92418 ਪੁਰਸ਼, 102187 ਬੀਬੀਆਂ ਅਤੇ 8 ਥਰਡ ਜੈਂਡਰ ਹਨ।


author

Gurminder Singh

Content Editor

Related News