ਸਰਹੱਦ ਰਾਹੀਂ ਭਾਰਤ 'ਚ ਦਾਖਲ ਹੋਈ ਪਾਕਿ ਮਹਿਲਾ ਦੀ ਮੌਤ

Friday, Feb 22, 2019 - 12:53 PM (IST)

ਸਰਹੱਦ ਰਾਹੀਂ ਭਾਰਤ 'ਚ ਦਾਖਲ ਹੋਈ ਪਾਕਿ ਮਹਿਲਾ ਦੀ ਮੌਤ

ਡੇਰਾ ਬਾਬਾ ਨਾਨਕ (ਸੁਮਿਤ ਖੰਨਾ) : ਬੁੱਧਵਾਰ ਪਾਕਿਸਤਾਨ ਤੋਂ ਡੇਰਾ ਬਾਬਾ ਨਾਨਕ ਸਰਹੱਦ ਰਾਹੀਂ ਭਾਰਤ 'ਚ ਦਾਖਲ ਹੋਈ ਮਹਿਲਾ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਦੱਸ ਦੇਈਏ ਕਿ ਬੁੱਧਵਾਰ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਡੇਰਾ ਬਾਬਾ ਨਾਨਕ ਦੀ ਅੰਤਰਰਾਸ਼ਟਰੀ ਸਰਹੱਦ ਤੋਂ ਭਾਰਤ ਅੰਦਰ ਘੁਸਪੈਠ ਕਰਕੇ ਦਾਖਲ ਹੁੰਦੀ ਪਾਕਿਸਤਾਨੀ ਮਹਿਲਾ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਚਲਾਈ ਗੋਲੀ ਦਾ ਸ਼ਿਕਾਰ ਹੋ ਗਈ, ਜਿਸ ਉਹ ਗੰਭੀਰ ਜ਼ਖਮੀ ਹੋ ਗਈ। ਇਸ ਉਪਰੰਤ ਤੁਰੰਤ ਬੀ.ਐੱਸ.ਐੱਫ. ਦੇ ਜਵਾਨਾਂ ਵਲੋਂ ਉਸ ਨੂੰ ਡੇਰਾ ਬਾਬਾ ਨਾਨਕ ਦੇ ਸਿਵਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਜਿਥੇ ਅੱਜ ਉਸ ਦੀ ਮੌਤ ਹੋ ਗਈ।


author

Baljeet Kaur

Content Editor

Related News