550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਹੋਈ ਸਮਾਗਮਾਂ ਦੀ ਸ਼ੁਰੂਆਤ

Friday, Nov 08, 2019 - 03:10 PM (IST)

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ ਵਿਖੇ ਹੋਈ ਸਮਾਗਮਾਂ ਦੀ ਸ਼ੁਰੂਆਤ

ਡੇਰਾ ਬਾਬਾ ਨਾਨਕ (ਵਤਨ) : 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਡੇਰਾ ਬਾਬਾ ਨਾਨਕ 'ਚ ਲੋਕ ਉਤਸਵ ਦਾ ਅੱਜ ਪਹਿਲਾ ਪ੍ਰੋਗਰਾਮ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ਼ਮਾ ਰੌਸ਼ਨ ਕਰਕੇ ਆਰੰਭ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐੱਸ. ਪੀ. ਸਿੰਘ ਓਬਰਾਏ, ਐੱਮ. ਡੀ. ਮਨਬੀਰ ਸਿੰਘ ਖਹਿਰਾ ਵੀ ਮੌਜੂਦ ਸਨ। ਇਸ ਦੌਰਾਨ ਖਾਲਸਾ ਕਾਲਜ ਅੰਮ੍ਰਿਤਸਰ ਦੇ ਬੱਚਿਆਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ ।
PunjabKesari
ਇਥੇ ਇਹ ਵੀ ਦੱਸ ਦੇਈਏ ਕਿ ਬੀਤੇ ਦਿਨ ਪਏ ਭਾਰੀ ਮੀਂਹ ਕਾਰਨ ਪਹਿਲਾ ਅੱਜ ਦੇ ਸਮਾਗਮਾਂ ਨੂੰ ਰੱਦ ਕਰ ਦਿੱਤਾ ਗਿਆ ਸੀ ਪਰ ਬਾਅਦ ਦੁਪਹਿਰ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਸ਼ਮਾ ਰੌਸ਼ਨ ਕਰਕੇ ਪਹਿਲੇ ਪ੍ਰੋਗਰਾਮ ਦਾ ਆਰੰਭ ਕੀਤਾ ਗਿਆ।


author

Baljeet Kaur

Content Editor

Related News