ਖੁੱਲ੍ਹ ਗਿਆ ਕਰਤਾਰਪੁਰ ਸਾਹਿਬ ਦਾ ਦੁਆਰ, ਪੀ. ਐੱਮ. ਮੋਦੀ ਨੇ ਕੀਤਾ ਉਦਘਾਟਨ

11/09/2019 6:41:36 PM

ਡੇਰਾ ਬਾਬਾ ਨਾਨਕ (ਵੈੱਬ ਡੈਸਕ) : 72 ਸਾਲਾ ਤੋਂ ਸੰਗਤਾਂ ਵਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਅੱਜ ਪੂਰੀਆਂ ਹੋ ਗਈਆਂ ਹਨ, ਇਨ੍ਹਾਂ ਅਰਦਾਸਾਂ ਸਦਕਾ ਹੀ ਸ੍ਰੀ ਕਰਤਾਪੁਰ ਸਾਹਿਬ ਦਾ ਦੁਆਰ ਅੱਜ ਖੁੱਲ੍ਹ ਗਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕਰਤਾਰਪੁਰ ਲਾਂਘੇ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨਾਲ ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਵੀ ਮੌਜੂਦ ਹਨ।

ਦੱਸ ਦੇਈਏ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰੇ ਪੰਜਾਬ ਪਹੁੰਚੇ ਸਨ, ਜਿਥੇ ਸਭ ਤੋਂ ਪਹਿਲਾ ਉਹ ਸੁਲਤਾਪੁਰ ਲੋਧੀ ਵਿਖੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ 'ਚ ਨਤਮਸਤਕ ਹੋਏ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਨਤਮਸਤਕ ਹੋਣ  ਤੋਂ ਬਾਅਦ ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਵਲੋਂ ਹਸਤ ਕਮਲਾਂ ਨਾਲ ਲਗਾਈ ਪਾਵਨ ਬੇਰੀ ਦੇ ਦਰਸ਼ਨ ਵੀ ਕੀਤੇ। ਉਨ੍ਹਾਂ ਨੇ 15 ਮਿੰਟ ਦਾ ਸਮਾਂ ਇਥੇ ਗੁਜ਼ਾਰਿਆ। ਇਸ ਤੋਂ ਉਪਰੰਤ ਮੋਦੀ ਡੇਰਾ ਬਾਬਾ ਨਾਨਕ ਵਿਖੇ ਪਹੁੰਚੇ।  

Baljeet Kaur

This news is Content Editor Baljeet Kaur