ਡੇਰਾ ਬਾਬਾ ਨਾਨਕ : ਮੋਰਚੇ ''ਤੇ ਡਟੇ 5,000 ਪੁਲਸ ਮੁਲਾਜ਼ਮ, ਫੌਜ ਨੇ ਵੀ ਘੇਰਿਆ ਚੱਪਾ-ਚੱਪਾ
Thursday, Nov 07, 2019 - 09:30 AM (IST)
ਡੇਰਾ ਬਾਬਾ ਨਾਨਕ : ਕਰਤਾਰਪੁਰ ਲਾਂਘੇ ਦੇ ਉਦਘਾਟਨ ਸਮਾਰੋਹ 'ਚ ਸ਼ਿਰੱਕਤ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ 9 ਨਵੰਬਰ ਨੂੰ ਇੱਥੇ ਆ ਰਹੇ ਹਨ। ਇਸ ਨੂੰ ਮੁੱਖ ਰੱਖਦਿਆਂ ਸੁਰੱਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਹਨ ਅਤੇ ਬੀ. ਐੱਸ. ਐੱਫ. ਦੇ ਜਵਾਨਾਂ ਵਲੋਂ ਵੀ ਚੱਪੇ-ਚੱਪੇ 'ਤੇ ਨਜ਼ਰ ਰੱਖੀ ਜਾ ਰਹੀ ਹੈ ਕਿਉਂਕਿ ਬੀਤੇ ਦਿਨ ਕੁਝ ਅੱਤਵਾਦੀਆਂ ਵਲੋਂ ਘੁਸਪੈਠ ਕਰਨ ਦੀ ਖਬਰ ਆਈ ਸੀ, ਜਿਸ ਨੂੰ ਬਾਅਦ ਸੁਰੱਖਿਆ ਨੂੰ ਹੋਰ ਜ਼ਿਆਦਾ ਮਜ਼ਬੂਤ ਕਰ ਦਿੱਤਾ ਗਿਆ ਹੈ।
ਡੇਰਾ ਬਾਬਾ ਨਾਨਕ ਵਿਖੇ 5,000 ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਅਤੇ ਡੇਰਾ ਬਾਬਾ ਨਾਨਕ ਪੁਲਸ ਛਾਉਣੀ 'ਚ ਤਬਦੀਲ ਕਰ ਦਿੱਤਾ ਗਿਆ ਹੈ। ਇੱਥੇ ਪੰਜਾਬ ਪੁਲਸ ਅਤੇ ਫੌਜ ਤੋਂ ਇਲਾਵਾ ਬਾਕੀ ਜ਼ਿਲਿਆਂ ਦੀ ਪੁਲਸ ਨੂੰ ਵੀ ਤਾਇਨਾਤ ਕੀਤਾ ਗਿਆ ਹੈ, ਤਾਂ ਜੋ ਕਿਸੇ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ। ਉਦਘਾਟਨ ਸਮਾਰੋਹ ਲਈ ਲਾਏ ਜਾਣ ਵਾਲੇ ਪੰਡਾਲ 'ਚ ਵੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਪੰਜਾਬ ਪੁਲਸ ਤੋਂ ਇਲਾਵਾ ਫੌਜ ਦੀਆਂ ਗੱਡੀਆਂ ਹਰ ਸਮੇਂ ਹਰਕਤ 'ਚ ਹਨ ਅਤੇ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਖਾਸ ਤੌਰ 'ਤੇ ਚੈਕਿੰਗ ਕੀਤੀ ਜਾ ਰਹੀ ਹੈ।