ਯਾਤਰੀ ਟਰਮੀਨਲ 'ਚ ਪੁੱਜੀਆਂ ਇਹ ਪ੍ਰਮੁੱਖ ਸ਼ਖਸੀਅਤਾਂ

Saturday, Nov 09, 2019 - 10:25 AM (IST)

ਯਾਤਰੀ ਟਰਮੀਨਲ 'ਚ ਪੁੱਜੀਆਂ ਇਹ ਪ੍ਰਮੁੱਖ ਸ਼ਖਸੀਅਤਾਂ

ਡੇਰਾ ਬਾਬਾ ਨਾਨਕ : ਅੱਜ ਦਾ ਦਿਨ ਪੂਰੀ ਦੁਨੀਆ 'ਚ ਇਤਿਹਾਸਕ ਹੋਣ ਵਾਲਾ ਹੈ ਕਿਉਂਕਿ ਅੱਜ ਕਰਤਾਪੁਰ ਲਾਂਘੇ ਖੁੱਲ੍ਹਣ ਜਾ ਰਿਹਾ ਹੈ। ਜਿਸ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਕੀਤਾ ਜਾਵੇਗਾ। ਇਸ ਉਦਘਾਟਨ ਸਮਾਗਮ ਲਈ ਪ੍ਰਮੁੱਖ ਸ਼ਖਸੀਅਤਾਂ ਡੇਰਾ ਬਾਬਾ ਨਾਨਕ ਵਿਖੇ ਤਿਆਰ ਕੀਤੇ ਗਏ ਯਾਤਰੀ ਟਰਮੀਨਲ ਵਿਖੇ ਪਹੁੰਚ ਰਹੀਆਂ ਹਨ। ਇਸ ਦੇ ਚੱਲਦਿਆਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸਾਂਸਦ ਭਗਵੰਤ ਮਾਨ ਆਪਣੇ ਵਿਧਾਇਕਾਂ ਸਮੇਤ, ਪ੍ਰਧਾਨ ਮੰਤਰੀ ਮੋਦੀ, ਰਾਜਪਾਲ ਵੀ. ਪੀ. ਬਦਨੌਰ, ਕੇਂਦਰੀ ਰਾਜ ਮੰਤਰੀ ਹਰਦੀਪ ਸਿੰਘ ਪੁਰੀ, ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਸੰਸਦ ਮੈਂਬਰ ਸੰਨੀ ਦਿਓਲ, ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਬਿਕਰਮ ਸਿੰਘ ਮਜੀਠੀਆ ਆਦਿ ਹੋਰ ਵੀ ਬਹੁਤ ਸਾਰੀਆਂ ਸ਼ਖਸੀਅਤਾਂ ਟਰਮੀਨਲ ਵਿਖੇ ਪਹੁੰਚੀਆਂ ਹਨ।
PunjabKesariਇਸ ਸਮਾਗਮਾਂ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਅੱਜ ਦੇ ਇਸ ਸਮਾਗਮ 'ਤੇ ਪੂਰੀ ਦੁਨੀਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।  


author

Baljeet Kaur

Content Editor

Related News