ਬਾਦਲ ਪਰਿਵਾਰ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਵੇਗਾ ਰਵਾਨਾ

Saturday, Nov 09, 2019 - 10:57 AM (IST)

ਬਾਦਲ ਪਰਿਵਾਰ ਜਥੇ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਹੋਵੇਗਾ ਰਵਾਨਾ

ਡੇਰਾ ਬਾਬਾ ਨਾਨਕ : ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਅੱਜ ਪਹਿਲਾ ਜਥਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਵਾਨਾ ਕੀਤਾ ਜਾਵੇਗਾ। ਜਾਣਕਾਰੀ ਮੁਤਾਬਕ ਇਸ ਪਹਿਲੇ ਜਥੇ 'ਚ ਅਕਾਲੀ ਦਲ ਸਮੇਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸਮੇਤ 137 ਲੋਕਾਂ ਦਾ ਜਥਾ ਪਕਿਸਤਾਨ ਸਥਿਤ ਸ੍ਰੀ ਨਨਕਾਣਾ ਸਾਹਿਬ ਲਈ ਰਵਾਨਾ ਹੋਵੇਗਾ। ਇਸ ਜਥੇ 'ਚ ਪੂਰਾ ਬਾਦਲ ਪਰਿਵਾਰ ਵੀ ਮੌਜੂਦ ਹੈ।

ਦੱਸ ਦੇਈਏ ਕਿ ਅੱਜ ਦਾ ਦਿਨ ਭਾਵ 9 ਨਵੰਬਰ ਇਤਾਹਸਕ ਦਿਨ ਹੋਣ ਜਾ ਰਿਹਾ ਹੈ ਕਿਉਂਕਿ ਅੱਜ ਕਰਤਾਰਪੁਰ ਲਾਂਘਾ ਖੁੱਲ੍ਹਣ ਜਾ ਰਿਹਾ ਹੈ, ਜਿਸ ਰਾਹੀ ਸੰਗਤਾਂ ਅੱਖੀ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕਣਗੀਆਂ। ਲਾਂਘੇ ਦਾ ਉਦਘਾਟਨ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਡੇਰਾ ਬਾਬਾ ਨਾਨਕ ਵਿਖੇ ਅੱਜ ਕੀਤਾ ਜਾਵੇਗਾ, ਜਿਸ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪੂਰੀ ਦੁਨੀਆ ਦੀ ਨਜ਼ਰਾਂ ਇਸ ਉਦਘਾਟਨ ਸਮਾਗਮ 'ਤੇ ਟਿੱਕੀਆਂ ਹੋਈਆਂ ਹਨ।  


author

Baljeet Kaur

Content Editor

Related News