ਡੇਰਾ ਬਾਬਾ ਨਾਨਕ ’ਚ ਦੋ ਧਿਰਾਂ ਵਿਚਾਲੇ ਤਕਰਾਰ ਦੌਰਾਨ ਚੱਲੀਆਂ ਗੋਲੀਆਂ, ਭੱਜ ਕੇ ਬਚਾਈ ਜਾਨ (ਤਸਵੀਰਾਂ)
Saturday, Sep 04, 2021 - 11:24 AM (IST)
ਗੁਰਦਾਸਪੁਰ (ਗੁਰਪ੍ਰੀਤ) - ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਡੇਰਾ ਬਾਬਾ ਨਾਨਕ ਦੇ ਨਜ਼ਦੀਕ ਧਰਮਕੋਟ ਰੰਧਾਵਾ ਵਿਖੇ ਬੀਤੀ ਦੇਰ ਰਾਤ ਦੋ ਧਿਰਾਂ ’ਚ ਆਪਸੀ ਰੰਜਿਸ਼ ਦੇ ਚਲਦੇ ਤਕਰਾਰ ਹੋਣ ਮਗਰੋਂ ਇਕ ਧਿਰ ਦੇ ਨੌਜਵਾਨਾਂ ਵਲੋਂ ਤਾਬੜਤੋੜ ਗੋਲੀਆਂ ਚਲਾ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦੂਜੇ ਧਿਰ ਦੇ ਲੋਕਾਂ ਨੇ ਉਕਤ ਸਥਾਨ ਤੋਂ ਭੱਜ ਕੇ ਆਪਣੀ ਜਾਨ ਬਚਾਈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਡੇਰਾ ਬਾਬਾ ਨਾਨਕ ’ਚ ਦੋ ਧਿਰਾਂ ’ਚ ਤਕਰਾਰ ਦੇ ਮਾਮਲੇ ਨੂੰ ਲੈ ਕੇ ਹੋਈ ਫ਼ਾਇਰਿੰਗ ’ਚ ਵਾਲ-ਵਾਲ ਬਚੇ ਨੌਜਵਾਨ ਜੋਬਨਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਧਰਮਕੋਟ ਰੰਧਾਵਾ ਦੇ ਨੇੜੇ ਆਪਣੇ ਧਰਮ ਕੰਡੇ ’ਤੇ ਖੜੇ ਸਨ। ਅਚਾਨਕ ਉਥੇ ਕੁਝ ਨੌਜਵਾਨ ਗੱਡੀਆਂ ’ਤੇ ਸਵਾਰ ਹੋ ਆਏ, ਜਿਨ੍ਹਾਂ ਨੇ ਗੱਡੀਆਂ ’ਚੋਂ ਉਤਰਦੇ ਸਾਰ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਨੌਜਵਾਨ ਜੋਬਨ ਨੇ ਦੱਸਿਆ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਨੇ ਉਨ੍ਹਾਂ ਨੇ ਲਗਾਤਾਰ ਫਾਇਰਿੰਗ ਕੀਤੀ ਅਤੇ ਉਨ੍ਹਾਂ ਸਭ ਨੇ ਬੜੀ ਮੁਸ਼ਕਲ ਨਾਲ ਉਥੋਂ ਭੱਜ ਕੇ ਆਪਣੀ ਜਾਨ ਬਚਾਈ, ਜਿਸ ਤੋਂ ਬਾਅਦ ਉਕਤ ਨੌਜਵਾਨ ਉਥੋਂ ਫਰਾਰ ਹੋ ਗਏ।
ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ
ਦੂਜੇ ਪਾਸੇ ਇਸ ਮਾਮਲੇ ਸਬੰਧੀ ਪੁਲਸ ਥਾਣਾ ਡੇਰਾ ਬਾਬਾ ਨਾਨਕ ਦੇ ਅਧੀਨ ਪੈਂਦੀ ਪੁਲਸ ਚੌਂਕੀ ਧਰਮਕੋਟ ਰੰਧਾਵਾ ਦੇ ਇੰਚਾਰਜ ਜਗਤਾਰ ਸਿੰਘ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਅਤੇ ਦੂਸਰੀ ਧਿਰ ’ਚ ਕੁਝ ਦਿਨਾਂ ਤੋਂ ਕੋਈ ਆਪਸੀ ਤਕਰਾਰ ਚਲ ਰਹੀ ਸੀ। ਇਨ੍ਹਾਂ ਦਾ ਆਪਸੀ ਸਮਝੌਤਾ ਵੀ ਹੋਇਆ ਸੀ। ਕਿਸੇ ਗੱਲ ਨੂੰ ਲੈ ਕੇ ਇਨ੍ਹਾਂ ਦੀ ਬੀਤੇ ਦਿਨ ਰਾਤ ਨੂੰ ਪਹਿਲਾ ਸ਼ਬਦੀ ਤਕਰਾਰ ਹੋਈ ਫਿਰ ਇਕ ਧਿਰ ਵਲੋਂ ਫਾਇਰਿੰਗ ਕਰ ਦਿੱਤੀ ਗਈ। ਇਸ ਹਮਲੇ ’ਚ ਕੋਈ ਜ਼ਖ਼ਮੀ ਨਹੀਂ ਹੋਇਆ।
ਪੜ੍ਹੋ ਇਹ ਵੀ ਖ਼ਬਰ - ਸ਼ਰਾਬੀ ਨੌਜਵਾਨਾਂ ਨੂੰ ਧੀ ਨਾਲ ਛੇੜਛਾੜ ਕਰਨ ਤੋਂ ਰੋਕਣ ਦੀ ਇੰਸਪੈਕਟਰ ਪਿਓ ਨੂੰ ਮਿਲੀ ਸਜਾ, ਦਰਜ ਹੋਈ FIR (ਵੀਡੀਓ)
ਪੁਲਸ ਅਧਕਾਰੀ ਜਗਤਾਰ ਸਿੰਘ ਨੇ ਦੱਸਿਆ ਕਿ ਜੋਬਨਪ੍ਰੀਤ ਸਿੰਘ ਦੇ ਬਿਆਨਾਂ ’ਤੇ ਹਮਲਾ ਕਰਨ ਵਾਲੇ ਨੌਜਵਾਨਾਂ ਖ਼ਿਲਾਫ਼ 307 ਆਈ.ਪੀ.ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਤੋਂ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਸ ਨੇ ਵਾਅਦਾ ਕੀਤਾ ਕਿ ਬਹੁਤ ਜਲਦ ਮੁਲਜ਼ਮ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਪੜ੍ਹੋ ਇਹ ਵੀ ਖ਼ਬਰ - ਇੰਗਲੈਂਡ ਜਾਣ ਵਾਲੇ ਲੋਕਾਂ ਲਈ ਖ਼ੁਸ਼ਖਬਰੀ: ਅੰਮ੍ਰਿਤਸਰ ਤੋਂ ਬਰਮਿੰਘਮ ਦੀ ਸਿੱਧੀ ਉਡਾਣ ਹੋਈ ਸ਼ੁਰੂ