ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ

Monday, Jan 01, 2024 - 06:24 PM (IST)

ਡੇਰਾ ਬਾਬਾ ਨਾਨਕ 'ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਗੋਲੀਆਂ ਮਾਰ ਵਿਅਕਤੀ ਦਾ ਕੀਤਾ ਕਤਲ

ਬਟਾਲਾ/ਡੇਰਾ ਬਾਬਾ ਨਾਨਕ (ਬੇਰੀ, ਸਾਹਿਲ, ਜ. ਬ., ਯੋਗੀ)- ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਨੇੜੇ ਕਾਹਲਾਂਵਾਲੀ ਚੌਕ ਆਰਮੀ ਕੈਂਟ ਦੇ ਨਜ਼ਦੀਕ ਚਿੱਟੇ ਦਿਨ ਅਣਪਛਾਤੇ ਵਿਅਕਤੀਆਂ ਵਲੋਂ ਗੋਲੀਆਂ ਮਾਰ ਕੇ ਇਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਅੱਜ ਸ਼ਾਮ-4 ਵਜੇ ਦੇ ਕਰੀਬ ਡੇਰਾ ਬਾਬਾ ਨਾਨਕ ਦੇ ਅੱਡਾ ਕਾਹਲਾਂਵਾਲੀ ਚੌਕ ਜਿਸ ਦੇ ਬਿਲਕੁਲ ਨਜ਼ਦੀਕ ਹੀ ਆਰਮੀ ਕੈਂਟ ਲੱਗਦਾ ਹੈ ਵਿਖੇ ਚਾਵਲਾ ਐਲੀਮੀਨੀਅਮ ਫੈਬਲੀਕੇਟਰ ਦੇ ਮਾਲਕ ਹਰਦੀਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਜੌੜੀਆਂ ਕਲਾਂ ਆਪਣੀ ਦੁਕਾਨ ’ਤੇ ਬੈਠਾ ਸੀ ਕਿ ਇਸ ਦੌਰਾਨ ਕੁਝ ਅਣਪਛਾਤਿਆਂ ਵਿਅਕਤੀਆਂ ਵੱਲੋਂ ਤਾਬੜਤੋੜ ਫਾਇਰਿੰਗ ਕਰ ਕੇ ਹਰਦੀਪ ਸਿੰਘ ਦਾ ਕਤਲ ਕਰ ਦਿੱਤਾ, ਮ੍ਰਿਤਕ 2 ਬੱਚਿਆਂ ਦਾ ਪਿਤਾ ਸੀ।

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ

ਇਸ ਘਟਨਾ ਦੀ ਖ਼ਬਰ ਸੁਣਦਿਆਂ ਹੀ ਥਾਣਾ ਡੇਰਾ ਬਾਬਾ ਨਾਨਕ ਦੇ ਐੱਸ. ਐੱਚ. ਓ. ਬਿਕਰਮ ਸਿੰਘ ਪੁਲਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ, ਜਿਨਾਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਐੱਸ. ਐੱਚ. ਓ. ਬਿਕਰਮਜੀਤ ਸਿੰਘ ਨੇ ਕਿਹਾ ਕਿ ਪੁਲਸ ਵੱਲੋਂ ਮੌਕੇ ’ਤੇ ਹਾਜ਼ਰ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਤੇ ਇਸ ਪਾਸੇ ਦੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਜਾ ਰਹੇ ਹਨ। ਪੁਲਸ ਵੱਲੋਂ ਜਲਦ ਹੀ ਗੋਲੀ ਚਲਾਉਣ ਵਾਲੇ ਵਿਅਕਤੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News