ਡੇਰਾਬੱਸੀ ਤੋਂ 16 ਸਾਲਾ ਨੌਜਵਾਨ ਭੇਦਭਰੇ ਹਾਲਾਤ ''ਚ ਲਾਪਤਾ, ਪੁਲਸ ਵਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਦਰਜ
Monday, Oct 26, 2026 - 03:15 AM (IST)
ਡੇਰਾਬੱਸੀ (ਅਨਿਲ ਸ਼ਰਮਾ) : ਡੇਰਾਬੱਸੀ ਦੇ ਮੇਨ ਬਾਜ਼ਾਰ ਨੇੜੇ ਘੰਟੀ ਸਮੋਸਿਆਂ ਵਾਲਾ ਦੇ ਰਹਿਣ ਵਾਲੇ ਅਜੈ ਪਾਂਡੇ ਪੁੱਤਰ ਸ਼੍ਰੀ ਪਸ਼ੂਪਤੀ ਨਾਥ ਪਾਂਡੇ ਦਾ 16 ਸਾਲਾ ਲੜਕਾ ਸਤਿਅਮ ਭੇਦਭਰੇ ਹਾਲਾਤ ਵਿੱਚ ਲਾਪਤਾ ਹੋ ਗਿਆ ਹੈ। ਏ.ਐੱਸ.ਆਈ. ਨਿਰਭੈਅ ਸਿੰਘ ਅਨੁਸਾਰ ਸ਼ਿਕਾਇਤਕਰਤਾ ਅਜੈ ਪਾਂਡੇ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ ਸਤਿਅਮ 22 ਅਗਸਤ ਨੂੰ ਘਰੋਂ ਬਿਨਾਂ ਕੁਝ ਦੱਸੇ ਕਿਧਰੇ ਚਲਾ ਗਿਆ ਸੀ ਅਤੇ ਵਾਪਸ ਨਹੀਂ ਪਰਤਿਆ। ਪਰਿਵਾਰ ਵੱਲੋਂ ਆਪਣੇ ਪੱਧਰ 'ਤੇ ਉਸ ਦੀ ਕਾਫ਼ੀ ਭਾਲ ਕੀਤੀ ਗਈ, ਪਰ ਉਸ ਦਾ ਕੋਈ ਸੁਰਾਗ ਨਹੀਂ ਮਿਲਿਆ।
ਇਹ ਵੀ ਪੜ੍ਹੋ : ਕਹਿਰ ਓ ਰੱਬਾ! ਹਾਦਸੇ ਨੇ ਉਜਾੜਿਆ ਪਰਿਵਾਰ, 5 ਭੈਣਾਂ ਦੇ ਇਕਲੌਤੇ ਭਰਾ ਦੀ ਦਰਦਨਾਕ ਮੌਤ
ਸ਼ਿਕਾਇਤਕਰਤਾ ਨੇ ਖ਼ਦਸ਼ਾ ਜਤਾਇਆ ਹੈ ਕਿ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਲੜਕੇ ਨੂੰ ਨਾਜਾਇਜ਼ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਮੁਲਜ਼ਮ ਫਿਲਹਾਲ ਫ਼ਰਾਰ ਦੱਸਿਆ ਜਾ ਰਿਹਾ ਹੈ ਅਤੇ ਪੁਲਸ ਵੱਲੋਂ ਮਾਮਲੇ ਦੀ ਅਗਲੇਰੀ ਤਫ਼ਤੀਸ਼ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
