ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਚੰਗੀ ਖ਼ਬਰ, ਇਸ ਤਾਰੀਖ਼ ਤੋਂ ਸਤਿਸੰਗ ਸ਼ੁਰੂ

Monday, Jan 31, 2022 - 06:56 PM (IST)

ਤਲਵੰਡੀ ਭਾਈ (ਗੁਲਾਟੀ) : ਰਾਧਾ ਸੁਆਮੀ ਡੇਰਾ ਬਿਆਸ ਪੰਜਾਬ ਦੇ ਸ਼ਰਧਾਲੂਆਂ ਲਈ ਖੁਸ਼ੀ ਦੀ ਖ਼ਬਰ ਹੈ। ਡੇਰੇ ਵੱਲੋਂ 2 ਫ਼ਰਵਰੀ ਤੋਂ ਸਤਿਸੰਗ ਸ਼ੁਰੂ ਕਰ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਪੰਜਾਬ ਸਰਕਾਰ ਦੀਆਂ ਹਦਾਇਤਾਂ ਦੇ ਚੱਲਦਿਆਂ ਜਨਵਰੀ ਮਹੀਨੇ ਵਿਚ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਜਾਰੀ ਹਦਾਇਤਾਂ ’ਤੇ ਸਤਸੰਗ ਬੰਦ ਕਰ ਦਿੱਤੇ ਗਏ ਸਨ। ਹੁਣ ਡੇਰੇ ਦੀ ਪ੍ਰਬੰਧਕ ਕਮੇਟੀ ਦੀਆਂ ਹਦਾਇਤਾਂ ’ਤੇ 2 ਫ਼ਰਵਰੀ ਤੋਂ ਡੇਰੇ ’ਚ ਸਤਿਸੰਗ ਸ਼ੁਰੂ ਕਰ ਦਿੱਤੇ ਗਏ ਹਨ, ਜੋ ਐਤਵਾਰ ਅਤੇ ਬੁੱਧਵਾਰ ਅਤੇ ਵੀਰਵਾਰ ਨੂੰ ਪਹਿਲਾਂ ਦੀ ਤਰ੍ਹਾਂ ਹੋਇਆ ਕਰਣਗੇ।

ਇਹ ਵੀ ਪੜ੍ਹੋ : ਨਾਮਜ਼ਦਗੀ ਦਾਖਲ ਕਰਨ ਪੁੱਜੇ ਚੰਨੀ ਬੋਲੇ, ਮੈਂ ਸੁਦਾਮਾ ਬਣ ਕੇ ਆਇਆਂ, ਮਾਲਵੇ ਵਾਲੇ ਕ੍ਰਿਸ਼ਨ ਬਣ ਕੇ ਸੰਭਾਂਲਣਗੇ

ਹੁਣ ਸਤਸੰਗ ਵਿਚ ਬੱਚਿਆਂ ਨੂੰ ਵੀ ਡੇਰੇ ਅੰਦਰ ਆਉਣ ਦੀ ਇਜਾਜ਼ਤ ਦੇ ਦਿੱਤੀ ਗਈ ਹੈ ਅਤੇ ਕੋਵਿਡ ਟੀਕਾਕਰਨ ਕੈਂਪ ਵੀ ਪਹਿਲਾਂ ਦੀ ਤਰ੍ਹਾਂ ਜਾਰੀ ਰਹਿਣਗੇ। ਦੱਸਿਆ ਜਾ ਰਿਹਾ ਹੈ ਕਿ ਸਤਿਸੰਗ ਘਰ ਵਿਚ ਐਤਵਾਰ ਨੂੰ ਲਗਾਇਆ ਜਾਣ ਵਾਲਾ ਕੋਰੋਨਾ ਵੈਕਸੀਨ ਕੈਂਪ ਸਤਿਸੰਗ ਤੋਂ ਬਾਅਦ ਲਗਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਸਮਾਣਾ ਤੋਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਉਮੀਦਵਾਰ ਭਿੰਡਰ ਦੀ ਮੌਤ, ਅੱਜ ਭਰਨੀ ਸੀ ਨਾਮਜ਼ਦਗੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


Gurminder Singh

Content Editor

Related News