ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਵੱਡੀ ਖੁਸ਼ਖਬਰੀ, ਲਿਆ ਗਿਆ ਵੱਡਾ ਫ਼ੈਸਲਾ
Saturday, Aug 29, 2026 - 06:17 PM (IST)
ਫਿਰੋਜ਼ਪੁਰ (ਰਾਜੇਸ਼ ਢੰਡ) : ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵਲੋਂ ਯਾਤਰੀਆਂ ਦੀ ਸਹੂਲਤ ਨੂੰ ਧਿਆਨ ਵਿਚ ਰੱਖਦੇ ਹੋਏ 30 ਅਗਸਤ 2026 ਨੂੰ ਰਾਧਾ ਸੁਆਮੀ ਸਤਿਸੰਗ ਦਿਵਸ ਦੇ ਮੌਕੇ ’ਤੇ ਬਿਆਸ ਤੋਂ ਫਿਰੋਜ਼ਪੁਰ ਕੈਂਟ ਲਈ ਇਕ ਵਿਸ਼ੇਸ਼ ਅਨ-ਰਿਜ਼ਰਵਡ (ਇਕ-ਤਰਫ਼ਾ) ਟਰੇਨ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਬਸੰਤ ਕੁਮਾਰ ਸੀਨੀਅਰ ਡਿਵੀਜ਼ਨਲ ਕਮਰਸ਼ੀਅਲ ਮੈਨੇਜਰ ਨੇ ਦੱਸਿਆ ਕਿ ਫਿਰੋਜ਼ਪੁਰ ਤੋਂ ਇਹ ਵਿਸ਼ੇਸ਼ ਟਰੇਨ ਨੰਬਰ 04612 ਬਿਆਸ ਤੋਂ ਦੁਪਹਿਰ 12.40 ਵਜੇ ਰਵਾਨਾ ਹੋ ਕੇ ਸ਼ਾਮ 5.25 ਵਜੇ ਫਿਰੋਜ਼ਪੁਰ ਛਾਉਣੀ ਪਹੁੰਚੇਗੀ।
ਇਹ ਵੀ ਪੜ੍ਹੋ : ਪੰਜਾਬ : ਮੁਲਾਜ਼ਮਾਂ ਲਈ ਖ਼ਤਰੇ ਦੀ ਘੰਟੀ, ਅਧਿਕਾਰੀਆਂ ਨੂੰ ਜਾਰੀ ਹੋਏ ਹੁਕਮ
ਉਨ੍ਹਾਂ ਦੱਸਿਆ ਕਿ ਇਹ ਸਪੈਸ਼ਲ ਟਰੇਨ ਰਸਤੇ ਵਿਚ ਜਿਨ੍ਹਾਂ ਰੇਲਵੇ ਸਟੇਸ਼ਨਾਂ 'ਤੇ ਹੋ ਕੇ ਲੰਘੇਗੀ, ਉਨ੍ਹਾਂ ਵਿਚ ਢਿੱਲਵਾਂ, ਹਮੀਰਾ, ਕਰਤਾਰਪੁਰ, ਸੁਰਾਨੁੱਸੀ, ਜਲੰਧਰ ਸਿਟੀ, ਜਲੰਧਰ ਕੈਂਟ, ਫਗਵਾੜਾ, ਫਿਲੌਰ, ਲੁਧਿਆਣਾ, ਜਗਰਾਉਂ, ਮੋਗਾ, ਤਲਵੰਡੀ ਭਾਈ ਸ਼ਾਮਲ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
