ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ

Friday, Apr 02, 2021 - 06:38 PM (IST)

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ

ਕਾਲਾਂਵਾਲੀ : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਪਿੰਡ ਦਾਦੂ ਦੇ ਗੁਰਦੁਆਰਾ ਗੁਰੂ ਗ੍ਰੰਥਸਰ ਸਾਹਿਬ ਵਿਖੇ ਹਰਿਆਣਾ ਗੁਰਦੁਆਰਾ ਸਾਹਿਬ ਵਿਖੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਲਈ ਪੁੱਜੇ। ਮਿਲੀ ਜਾਣਕਾਰੀ ਮੁਤਾਬਕ ਬਾਬਾ ਢਿੱਲੋਂ ਅਤੇ ਦਾਦੂਵਾਲ ਵਿਚਾਲੇ ਲਗਭਗ ਇਕ ਘੰਟੇ ਮੁਲਾਕਾਤ ਹੋਈ। ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ 'ਚ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਮਿਲਣ ਲਈ ਪੁੱਜੇ ਅਤੇ ਕਿਸੇ ਨੂੰ ਵੀ ਉਨ੍ਹਾਂ ਦੇ ਆਉਣ ਦੀ ਭਿਣਕ ਨਹੀਂ ਲੱਗੀ।

ਇਹ ਵੀ ਪੜ੍ਹੋ : ਲੱਖਾ ਸਿਧਾਣਾ ਦੀ ਕਿਸਾਨ ਮੋਰਚੇ ’ਚ ਵਾਪਸੀ ਤੋਂ ਬਾਅਦ ਗੁਰਨਾਮ ਚਢੂਨੀ ਦਾ ਦੀਪ ਸਿੱਧੂ ’ਤੇ ਵੱਡਾ ਬਿਆਨ

ਬਾਬਾ ਗੁਰਿੰਦਰ ਸਿੰਘ ਜਦੋਂ ਵੀ ਇੱਥੇ ਆਉਂਦੇ ਹਨ ਤਾਂ ਉਹ ਮੀਡੀਆ ਤੋਂ ਦੂਰੀ ਬਣਾਈ ਰੱਖਦੇ ਹਨ। ਉਹ ਜਦੋਂ ਵੀ ਆਉਂਦੇ ਹਨ ਤਾਂ ਤਕਰੀਬਨ ਇਕ ਘੰਟਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਬੰਦ ਕਮਰਾ ਗੱਲਬਾਤ ਕਰਦੇ ਹਨ।

ਇਹ ਵੀ ਪੜ੍ਹੋ : ਟਵਿੱਟਰ ’ਤੇ ਨਵਜੋਤ ਸਿੱਧੂ ਨੇ ਫਿਰ ਚੁੱਕੇ ਸਵਾਲ, ਸ਼ਾਇਰਾਨਾ ਅੰਦਾਜ਼ ’ਚ ਘੇਰੀ ਸਰਕਾਰ

ਇਸ ਸਬੰਧੀ ਜਦੋਂ ਜਥੇਦਾਰ ਭਾਈ ਬਲਜੀਤ ਸਿੰਘ ਦਾਦੂਵਾਲ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਕਈ ਵਾਰ ਇਸ ਸਥਾਨ ਉੱਤੇ ਆ ਚੁੱਕੇ ਹਨ ਅਤੇ ਅੱਜ ਵੀ ਇਸ ਇਲਾਕੇ 'ਚੋਂ ਲੰਘ ਰਹੇ ਸਨ, ਜਿਸ ਕਰਕੇ ਉਨ੍ਹਾਂ ਨੂੰ ਮਿਲਣ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਸਾਹਿਬ ਦਾਦੂ 'ਚ ਆਏ ਸਨ ਪਰ ਇਸ ਦੇ ਕੋਈ ਹੋਰ ਮਤਲਬ ਨਹੀਂ ਕੱਢੇ ਜਾਣੇ ਚਾਹੀਦੇ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਇਸ ਦਿਨ ਸ਼ੁਰੂ ਹੋਵੇਗਾ ਸਰਕਾਰੀ ਸਕੂਲਾਂ ਦਾ ਨਵਾਂ ਵਿੱਦਿਅਕ ਸੈਸ਼ਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News