ਡੇਰਾ ਬਿਆਸ ਮੁਖੀ ਦੀ ਪਤਨੀ ਦੇ ਦਿਹਾਂਤ ''ਤੇ ਮੁੱਖ ਮੰਤਰੀ ਵਲੋਂ ਦੁੱਖ ਦਾ ਪ੍ਰਗਟਾਵਾ
Wednesday, Nov 27, 2019 - 05:31 PM (IST)

ਚੰਡੀਗੜ੍ਹ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦਿਹਾਂਤ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਟਵੀਟ ਕਰਕੇ ਦੁੱਖ ਪ੍ਰਗਟਾਉਂਦਿਆਂ ਆਖਿਆ ਕਿ ਇਸ ਦੁੱਖ ਦੀ ਘੜੀ ਵਿਚ ਉਹ ਪਰਿਵਾਰ ਨਾਲ ਡੂੰਘੀ ਸੰਵੇਦਨਾ ਪ੍ਰਗਟ ਕਰਦੇ ਹਨ।
ਦੱਸਣਯੋਗ ਹੈ ਕਿ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਪਤਨਾ ਦਾ ਬੁੱਧਵਾਰ ਨੂੰ ਦਿਹਾਂਤ ਹੋ ਗਿਆ ਸੀ। ਡੇਰਾ ਮੁਖੀ ਦੀ ਪਤਨੀ ਸ਼ਬਨਮ ਢਿੱਲੋਂ ਨੇ ਬੁੱਧਵਾਰ ਨੂੰ ਲੰਡਨ ਦੇ ਬੈੱਡਫੋਰਡ ਹਸਪਤਾਲ ਵਿਚ ਆਖਰੀ ਸਾਹ ਲਏ। ਇਸ ਦੁਖਦਾਈ ਖਬਰ ਮਿਲਣ ਤੋਂ ਬਾਅਦ ਡੇਰਾ ਪ੍ਰੇਮੀਆਂ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਕ ਸਰਜਰੀ ਦੌਰਾਨ ਉਨ੍ਹਾਂ ਦੀ ਸਿਹਤ ਵਿਚ ਸੁਧਾਰ ਨਾ ਹੋਣ ਕਾਰਨ ਉਨ੍ਹਾਂ ਦਾ ਦਿਹਾਂਤ ਹੋਇਆ ਹੈ। ਸ਼ਬਨਮ ਢਿੱਲੋਂ ਆਪਣੇ ਪਿੱਛੇ ਦੋ ਬੇਟੇ ਗੁਰਪ੍ਰੀਤ ਸਿੰਘ ਢਿੱਲੋਂ ਅਤੇ ਗੁਰਕੀਰਤ ਸਿੰਘ ਢਿੱਲੋਂ ਛੱਡ ਗਏ ਹਨ।