ਡੇਰਾ ਬਿਆਸ ਮੁਖੀ ਨੂੰ ਮਿਲੇ ਗਨੀਵ ਕੌਰ ਮਜੀਠੀਆ
Friday, Dec 05, 2025 - 04:12 PM (IST)
ਅੰਮ੍ਰਿਤਸਰ : ਹਲਕਾ ਮਜੀਠਾ ਤੋਂ ਵਿਧਾਇਕ ਅਤੇ ਬਿਕਰਮ ਮਜੀਠੀਆ ਦੀ ਪਤਨੀ ਗਨੀਵ ਕੌਰ ਮਜੀਠੀਆ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਹੈ। ਇਸ ਦੀ ਜਾਣਕਾਰੀ ਗਨੀਵ ਕੌਰ ਨੇ ਸੋਸ਼ਲ ਮੀਡੀਆ 'ਤੇ ਦਿੱਤੀ ਹੈ। ਗਨੀਵ ਕੌਰ ਨੇ ਕਿਹਾ ਕਿ ਉਹ ਬਹੁਤ ਧੰਨਵਾਦੀ ਅਤੇ ਰਿਣੀ ਹਨ ਡੇਰਾ ਬਿਆਸ ਦੇ ਸਤਿਕਾਰਯੋਗ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ, ਜੋ ਹਰ ਔਖੇ, ਸੌਖੇ ਸਮੇਂ ਹਮੇਸ਼ਾ ਪਿਆਰ, ਸਨੇਹ ਅਤੇ ਪਰਿਵਾਰ ਦਾ ਬਹੁਤ ਸਾਥ ਦਿੰਦੇ ਹਨ।
ਇਹ ਵੀ ਪੜ੍ਹੋ : ਪੰਜਾਬੀਆਂ ਵੱਲ ਤੇਜ਼ੀ ਨਾਲ ਵੱਧ ਰਿਹਾ ਖ਼ਤਰਾ, ਇਸ ਰਿਪੋਰਟ ਨੂੰ ਪੜ੍ਹਨ ਤੋਂ ਬਾਅਦ ਉਡਣਗੇ ਹੋਸ਼
ਉਨ੍ਹਾਂ ਦੱਸਿਆ ਕਿ ਬੀਤੇ ਦਿਨ ਡੇਰਾ ਮੁਖੀ ਦਾ ਮੇਰੇ ਹਲਕਾ ਮਜੀਠਾ ਵਿਖੇ ਖਾਸ ਤੌਰ 'ਤੇ ਚੱਲ ਕੇ ਆਉਣਾ ਮੇਰੇ ਅਤੇ ਮੇਰੇ ਹਲਕੇ ਦੇ ਲੋਕਾਂ ਲਈ ਬੇਹੱਦ ਮਾਣ ਵਾਲੀ ਗੱਲ ਹੈ। ਲਿਹਾਜ਼ਾ ਉਹ ਦਿਲ ਦੀਆਂ ਗਹਿਰਾਈਆਂ ਤੋਂ ਉਨ੍ਹਾਂ ਦਾ ਧੰਨਵਾਦ ਕਰਦੇ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ਨੂੰ ਲੈ ਕੇ ਹੈਰਾਨੀਜਨਕ ਖ਼ੁਲਾਸਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
