ਡੇਰਾ ਬਿਆਸ ਦੀ ਸੰਗਤ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਵੱਡਾ ਫ਼ੈਸਲਾ
Thursday, Aug 07, 2025 - 03:02 PM (IST)

ਫਰੀਦਕੋਟ (ਜਗਤਾਰ) : ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਫਰੀਦਕੋਟ ਤੋਂ ਬਿਆਸ ਲਈ ਪੀ. ਆਰ. ਟੀ. ਸੀ ਦੀ ਬੱਸ ਸ਼ੁਰੂ ਕਰ ਦਿੱਤੀ ਹੈ। ਇਹ ਬੱਸ ਕੋਟਕਪੂਰਾ ਤੋਂ ਚੱਲੇਗੀ ਅਤੇ ਸਿੱਧੀ ਬਿਆਸ ਜਾਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਕੋਈ ਵੀ ਸਰਕਾਰੀ ਬੱਸ ਸਿੱਧੀ ਬਿਆਸ ਨੂੰ ਨਹੀਂ ਜਾਂਦੀ ਸੀ। ਜਿਸ ਕਾਰਣ ਡੇਰਾ ਬਿਆਸ ਜਾਣ ਵਾਲੀ ਸੰਗਤ ਨੂੰ ਖੱਜਲ ਖੁਆਰੀ ਹੁੰਦੀ ਸੀ, ਹੁਣ ਜਦੋਂ ਸਰਕਾਰੀ ਬੱਸ ਸਰਵਿਸ ਬਿਆਸ ਲਈ ਸ਼ੁਰੂ ਹੋ ਗਈ ਹੈ, ਇਸ ਨਾਲ ਡੇਰਾ ਬਿਆਸ ਜਾਣ ਵਾਲੀ ਸੰਗਤ ਨੂੰ ਸੁਭਾਵਕ ਹੀ ਵੱਡਾ ਫਾਇਦਾ ਹੋਵੇਗਾ।
ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ
ਇਹ ਪਹਿਲੀ ਸਰਕਾਰੀ ਬੱਸ ਹੈ ਜੋ ਇਥੋਂ ਬਿਆਸ ਜਾਵੇਗੀ। ਇਸ ਬੱਸ ਸਰਵਿਸ ਦੀ ਸ਼ੁਰੂਆਤ ਨਾਲ ਡੇਰੇ ਦੀ ਸੰਗਤ ਵਿਚ ਖੁਸ਼ੀ ਦੀ ਲਹਿਰ ਹੈ। ਇਸ ਬੱਸ ਸੇਵਾ ਨੂੰ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਤ ਸਿੰਘ ਹਡਾਣਾ ਨੇ ਅੱਜ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਇਹ ਵੀ ਪੜ੍ਹੋ : ਸਿੱਖਿਆ ਵਿਭਾਗ ਵੱਲੋਂ ਇਨ੍ਹਾਂ ਅਸਾਮੀਆਂ ਦੀ ਭਰਤੀ ਨੂੰ ਮਨਜ਼ੂਰੀ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e