ਡੇਰਾ ਰਾਧਾ ਸੁਆਮੀ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ, ਡੇਰੇ ਵੱਲੋਂ ਨਵਾਂ ਨੋਟੀਫਿਕੇਸ਼ਨ ਜਾਰੀ
Saturday, May 10, 2025 - 06:06 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼) : ਡੇਰਾ ਬਿਆਸ ਦੇ ਸ਼ਰਧਾਲੂਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ, ਇਥੇ ਦੱਸਣਯੋਗ ਹੈ ਕਿ 11 ਮਈ ਦਾ ਡੇਰਾ ਬਿਆਸ ਵੱਲੋਂ ਸਤਿਸੰਗ ਪ੍ਰੋਗਰਾਮ ਰੱਦ ਕਰ ਦਿਤਾ ਗਿਆ ਸੀ ਪਰ ਹੁਣ ਭਾਰਤ-ਪਾਕਿਸਤਾਨ ਦੇ ਨਾਲ ਬਣੇ ਨਾਜ਼ੁਕ ਹਾਲਾਤ ਨੂੰ ਦੇਖਦਿਆਂ ਡੇਰਾ ਬਿਆਸ ਵੱਲੋਂ ਹੁਣ 11 ਮਈ ਦੇ ਨਾਲ-ਨਾਲ ਹੁਣ 18 ਮਈ ਦਾ ਸਤਿਸੰਗ ਪ੍ਰੋਗਰਾਮ ਵੀ ਰੱਦ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ 16 ਅਤੇ 17 ਮਈ ਨੂੰ ਡੇਰਾ ਬਿਆਸ 'ਚ ਹੋਣ ਵਾਲੇ ਸਵਾਲ ਜਵਾਬ ਸੈਸ਼ਨ ਅਤੇ 17 ਮਈ ਨੂੰ ਕਾਰ ਦਰਸ਼ਨ ਵੀ ਕੈਂਸਲ ਕਰ ਦਿਤੇ ਗਏ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਸਰਕਾਰੀ ਦਫ਼ਤਰਾਂ ਨੂੰ ਲੈ ਕੇ ਵੱਡਾ ਫ਼ੈਸਲਾ
ਡੇਰਾ ਬਿਆਸ ਪ੍ਰਮੁੱਖ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਹਜ਼ੂਰ ਜਸਦੀਪ ਸਿੰਘ ਗਿੱਲ ਵੱਲੋਂ ਕਮੇਟੀ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਇਹ ਫ਼ੈਸਲਾ ਲਿਆ ਗਿਆ ਹੈ। ਭਾਰਤ-ਪਾਕਿਸਤਾਨ ਦੇ ਨਾਲ ਵਧੇ ਤਣਾਅ ਕਰਕੇ ਡੇਰੇ ਇਹ ਕਦਮ ਚੁੱਕਿਆ ਹੈ। 18 ਮਈ ਦੇ ਭੰਡਾਰੇ ਬਾਰੇ ਫੈਸਲਾ ਪਹਿਲਾਂ ਰਾਖਵਾ ਰੱਖਿਆ ਗਿਆ ਸੀ ਪਰ ਹੁਣ ਡੇਰਾ ਕਮੇਟੀ ਨੇ ਇਸ ਸਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕਰ ਦਿਤਾ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਵਿਚਾਲੇ ਛਿੜੀ ਜੰਗ ਦੌਰਾਨ ਪੰਜਾਬ ਸਰਕਾਰ ਨੇ ਕੀਤਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e