ਨਾਭਾ ਜੇਲ੍ਹ ''ਚ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
Tuesday, Sep 23, 2025 - 09:20 AM (IST)

ਜਲੰਧਰ - ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਅੱਜ ਨਾਭਾ ਜੇਲ੍ਹ 'ਚ ਅਕਾਲੀ ਆਗੂ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰ ਸਕਦੇ ਹਨ। ਭਾਵੇ ਅਧਿਕਾਰਿਤ ਤੌਰ 'ਤੇ ਇਸ ਦੀ ਪੁਸ਼ਟੀ ਨਹੀਂ ਹੋਈ ਹੈ ਅਤੇ ਨਾ ਹੀ ਅਜੇ ਤੱਕ ਇਹ ਪਤਾ ਲੱਗਾ ਹੈ ਕਿ ਕਿਹੜੇ ਸਮੇਂ ਦੇ ਮੁਤਾਬਕ ਡੇਰਾ ਬਿਆਸ ਮੁਖੀ ਨਾਭਾ ਦੀ ਜੇਲ੍ਹ ਵਿਚ ਪਹੁੰਚਣਗੇ ਪਰ ਸੂਤਰਾਂ ਮੁਤਾਬਕ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਦੀ ਅੱਜ ਬਿਕਰਮ ਮਜੀਠੀਆ ਨਾਲ ਮੁਲਾਕਾਤ ਸੁਭਾਵਕ ਹੈ।
ਇਹ ਵੀ ਪੜ੍ਹੋ : ਭਾਰਤ ਦਾ ਸਭ ਤੋਂ ਵੱਡਾ Cyber Fraud: 'Digital Arrest' ਕਰਕੇ ਸੇਵਾਮੁਕਤ ਬੈਂਕਰ ਤੋਂ ਠੱਗੇ 23 ਕਰੋੜ
ਪਿੰਡ ਬੌੜਾ ਵਿਖੇ ਨਵੇਂ ਬਿਆਸ ਡੇਰੇ ਦਾ ਉਦਘਾਟਨ ਕਰਨਗੇ ਡੇਰਾ ਬਿਆਸ ਮੁਖੀ
ਸੂਤਰਾਂ ਮੁਤਾਬਕ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋ ਅੱਜ ਨਾਭਾ ਬਲਾਕ ਦੇ ਪਿੰਡ ਬੌੜਾ ਵਿਖੇ ਨਵੇਂ ਬਿਆਸ ਡੇਰੇ ਦਾ ਉਦਘਾਟਨ ਕਰਨਗੇ। ਇਸ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋ ਜੇਲ੍ਹ ਵਿੱਚ ਨਜ਼ਰਬੰਦ ਬਿਕਰਮ ਮਜੀਠੀਆ ਨੂੰ ਮਿਲਣ ਵੀ ਪਹੁੰਚ ਸਕਦੇ ਹਨ। ਦੱਸ ਦੇਈਏ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਵਿਜੀਲੈਂਸ ਨੇ ਬਿਕਰਮ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ਦੇ ਸਬੰਧ ਵਿਚ ਕੀਤੀ ਜਾ ਰਹੀ ਪੁੱਛਗਿੱਛ ਨੂੰ ਲੈ ਕੇ ਉਹ ਨਾਭਾ ਜੇਲ੍ਹ ਵਿਚ ਹਨ।
ਇਹ ਵੀ ਪੜ੍ਹੋ : 25 ਲੱਖ ਔਰਤਾਂ ਨੂੰ ਮਿਲੇਗਾ ਮੁਫ਼ਤ LPG ਗੈਸ ਕੁਨੈਕਸ਼ਨ, ਸਰਕਾਰ ਨੇ ਕਰ 'ਤਾ ਐਲਾਨ
ਜਾਣੋ ਪੂਰਾ ਮਾਮਲਾ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੂੰ ਵਿਜੀਲੈਂਸ ਬਿਊਰੋ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਗ੍ਰਿਫ਼ਤਾਰ ਕੀਤਾ ਸੀ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ, ਜਦੋਂ ਵਿਜੀਲੈਂਸ ਟੀਮ ਨੇ ਮਜੀਠੀਆ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ‘ਤੇ ਰੇਡ ਮਾਰੀ ਸੀ। ਮਜੀਠੀਆ ਨੂੰ ਰਿਹਾਇਸ਼ ਦੇ ਪਿਛਲੇ ਦਰਵਾਜ਼ੇ ਰਾਹੀਂ ਚੁੱਪਚਾਪ ਵਿਜੀਲੈਂਸ ਟੀਮ ਆਪਣੇ ਨਾਲ ਲੈ ਗਈ। FIR ਮੁਹਾਲੀ ‘ਚ ਦਰਜ ਹੋਈ, ਜਿਸ ਵਿੱਚ ਮਜੀਠੀਆ ਖ਼ਿਲਾਫ਼ ਆਮਦਨ ਤੋਂ ਕਈ ਗੁਣਾ ਵੱਧ ਜਾਇਦਾਦ ਇਕੱਠੀ ਕਰਨ ਦੇ ਦੋਸ਼ ਲਾਏ ਗਏ ਹਨ। ਇਸ ਰੇਡ ਦੌਰਾਨ ਵਿਜੀਲੈਂਸ ਨੇ ਕਈ ਦਸਤਾਵੇਜ਼, ਮੋਬਾਈਲ ਫੋਨ, ਲੈਪਟਾਪ ਆਦਿ ਵੀ ਕਬਜ਼ੇ ਵਿੱਚ ਲਏ।
ਇਹ ਵੀ ਪੜ੍ਹੋ : 6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਹੋ ਗਿਆ ਛੁੱਟੀਆਂ ਦਾ ਐਲਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।