ਡੇਰਾ ਬਿਆਸ ਮੁਖੀ ਨੇ ਜਥੇਦਾਰ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਕੀਤੀ ਮੁਲਾਕਾਤ (ਦੇਖੋ ਤਸਵੀਰਾਂ)
Friday, Sep 26, 2025 - 05:09 PM (IST)

ਅੰਮ੍ਰਿਤਸਰ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਵਲੋਂ ਅੱਜ ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨਾਲ ਮੁਲਾਕਾਤ ਕੀਤੀ ਗਈ। ਇਹ ਮੁਲਾਕਾਤ ਸਥਾਨਕ ਗੁਰਦੁਆਰਾ ਬੁਰਜ ਅਕਾਲੀ ਫੂਲਾ ਸਿੰਘ ਛਾਉਣੀ ਨਿਹੰਗ ਸਿੰਘਾਂ ਵਿਖੇ ਹੋਈ। ਇਸ ਮੁਲਾਕਾਤ ਉਪਰੰਤ ਜਥੇਦਾਰ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਇਹ ਇਕ ਸਿਸ਼ਟਾਚਾਰਕ ਮਿਲਣੀ ਸੀ।
ਇਹ ਵੀ ਪੜ੍ਹੋ : ਨਾਭਾ ਜੇਲ੍ਹ 'ਚ ਸੁਖਬੀਰ ਬਾਦਲ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ
ਜਥੇਦਾਰ ਬਲਬੀਰ ਸਿੰਘ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਸ੍ਰੀ ਸਾਹਿਬ ਅਤੇ ਦੁਸ਼ਾਲੇ ਭੇਟ ਕਰਕੇ ਸਨਮਾਨਿਤ ਕਰਦਿਆਂ ਬੁੱਢਾ ਦਲ ਨਾਲ ਸੰਬੰਧਿਤ ਧਾਰਮਿਕ ਪੁਸਤਕਾਂ ਵੀ ਭੇਟ ਕੀਤੀਆਂ।
ਇਹ ਵੀ ਪੜ੍ਹੋ : ਪੰਜਾਬ 'ਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਨੂੰ ਲੈ ਕੇ ਨਵਾਂ ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e