ਡੇਰਾ ਬਿਆਸ ਮੁਖੀ ਨਾਲ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਦੇਵਮਾਨ ਨੇ ਕੀਤੀ ਮੁਲਾਕਾਤ

07/01/2023 6:38:14 PM

ਨਾਭਾ (ਪੁਰੀ) : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਪ੍ਰਿੰਸੀਪਲ ਬੁੱਧ ਰਾਮ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ ਅਤੇ ਗੁਰਦੇਵ ਸਿੰਘ ਦੇਵ ਮਾਨ ਵਿਧਾਇਕ ਨਾਭਾ ਨੇ ਵਿਸ਼ੇਸ਼ ਮੁਲਾਕਾਤ ਕੀਤੀ ਅਤੇ ਬਾਬਾ ਜੀ ਤੋਂ ਆਸ਼ੀਰਵਾਦ ਲਿਆ। ਇਸ ਦੌਰਾਨ ਪ੍ਰਿੰਸੀਪਲ ਬੁੱਧ ਰਾਮ ਅਤੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨਾਭਾ ਵੱਲੋਂ ਜਿੱਥੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨਾਲ ਅਧਿਆਤਮਕ ਸਬੰਧੀ ਅਤੇ ਜੀਵਨ ਸ਼ੈਲੀ ਵਧੀਆ ਢੰਗ ਨਾਲ ਜਿਉਣ ਬਾਰੇ ਬਾਰੀਕੀ ਨਾਲ ਗੱਲਬਾਤ ਹੋਈ, ਉਥੇ ਹੀ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਨੂੰ ਲੈ ਕੇ ਵੀ ਵਿਚਾਰਾਂ ਹੋਈਆਂ। ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਬਾਬਾ ਗੁਰਿੰਦਰ ਸਿੰਘ ਢਿਲੋਂ ਵੱਲੋਂ ਪੂਰੇ ਡੇਰੇ ਦੀ ਵਿਜ਼ਿਟ ਵੀ ਕਰਵਾਈ ਗਈ ।

ਇਹ ਵੀ ਪੜ੍ਹੋ : ਇਹ ਵੱਡਾ ਕਦਮ ਚੁੱਕਣ ਦੀ ਤਿਆਰੀ ’ਚ ਪੰਜਾਬ ਸਰਕਾਰ, ਮੁੱਖ ਮੰਤਰੀ ਨੇ ਪੋਸਟ ਪਾ ਕੇ ਦਿੱਤੀ ਜਾਣਕਾਰੀ

ਇਸ ਦੋਰਾਨ ਡੇਰੇ ਵਿਚ ਬਨਣ ਵਾਲੇ ਲੰਗਰ, ਸਾਫ ਸਫਾਈ ਅਤੇ ਇੰਟਰਨੈਸ਼ਨਲ ਪੱਧਰ ’ਤੇ ਬਣੇ ਸਕੂਲ ਵਿਚ ਪੜਾਈ ਤਕਨੀਕ ਤੋਂ ਇਲਾਵਾ ਡੇਰੇ ਅੰਦਰ ਬਣਾਏ ਖੇਡ ਮੈਦਾਨ ਵੀ ਦਿਖਾਏ ਗਏ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿਲੋਂ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਪੰਜਾਬ ਨੂੰ ਆਪਣਾ ਘਰ ਸਮਝ ਕੇ ਸਫਾਈ ਵੱਲ ਧਿਆਨ ਦੇਣ ਦੀ ਲੋੜ ਹੈ ਤਾਂ ਕਿ ਜਿਵੇਂ ਅਸੀਂ ਆਪਣੇ ਘਰ ਨੂੰ ਸਾਫ ਸੁਥਰਾ ਰੱਖਦੇ ਹਾਂ ਉਸੇ ਤਰਾਂ ਹੀ ਪੰਜਾਬ ਨੂੰ ਵੀ ਸਾਫ ਤੇ ਸੁੰਦਰ ਬਣਾ ਸਕੀਏ। ਇਸ ਲਈ ਸਾਨੂੰ ਸਮੁੱਚੇ ਪੰਜਾਬ ਵਾਸੀਆਂ ਨੂੰ ਉਪਰਾਲਾ ਕਰਨ ਦੀ ਲੋੜ ਹੈ। ਵਿਧਾਇਕ ਦੇਵਮਾਨ ਨੇ ‘ਜਗਬਾਣੀ’ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡੇਰੇ ਵਿਚ ਸਫਾਈ ਵਿਵਸਥਾ ਤਾਂ ਬਾਕਮਾਲ ਹੈ ਅਤੇ ਸਾਨੂੰ ਵੀ ਆਪਣੇ ਪੰਜਾਬ ਨੂੰ ਸੁੰਦਰ ਬਣਾਉਣ ਲਈ ਇਥੋਂ ਸਿੱਖਣਾ ਚਾਹੀਦਾ ਹੈ। ਇਸ ਮੌਕੇ ਤੇਜਿੰਦਰ ਸਿੰਘ ਖਹਿਰਾ ਵੀ ਮੌਜੂਦ ਸਨ। 

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਕੱਲ੍ਹ ਤੋਂ ਬਦਲ ਜਾਣਗੇ ਇਹ ਨਿਯਮ, ਸਖ਼ਤੀ ਦੇ ਨਾਲ ਹੋਣਗੇ ਭਾਰੀ ਜੁਰਮਾਨੇ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

Gurminder Singh

This news is Content Editor Gurminder Singh