ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

Wednesday, Dec 22, 2021 - 09:38 PM (IST)

ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਮੁੱਖ ਮੰਤਰੀ ਚੰਨੀ ਨਾਲ ਮੁਲਾਕਾਤ

ਚੰਡੀਗੜ੍ਹ- ਰਾਧਾ ਸੁਆਮੀ ਡੇਰਾ ਸਤਿਸੰਗ, ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਉਨ੍ਹਾਂ ਦੀ ਰਿਹਾਇਸ਼ 'ਤੇ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਚੰਨੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਤਾਂ ਕਿ ਉਹ ਆਪਣੀ ਸਮਰੱਥਾ ਅਤੇ ਕਾਬਲੀਅਤ ਦੇ ਅਨੁਸਾਰ ਸੂਬੇ ਅਤੇ ਲੋਕਾਂ ਦੀ ਸੇਵਾ ਕਰ ਸਕਣ।

ਇਹ ਵੀ ਪੜ੍ਹੋ- ਹਾਈ ਕੋਰਟ ਦੇ ਹੁਕਮਾਂ ’ਤੇ ਨਸ਼ਿਆਂ ਦੇ ਮਾਮਲੇ ਦੀਆਂ ਹੋਈਆਂ ਜਾਂਚਾਂ ਦੀ ਰਿਪੋਰਟ ਜਨਤਕ ਹੋਵੇ : ਅਕਾਲੀ ਦਲ
ਬਾਬਾ ਗੁਰਿੰਦਰ ਸਿੰਘ ਨੇ ਮਨੁੱਖਤਾ ਦੀ ਭਲਾਈ ਲਈ ਸੂਬਾ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਕੋਵਿਡ-19 ਦੀ ਮਹਾਮਾਰੀ ਦੌਰਾਨ ਕੋਵਿਡ ਨੂੰ ਕਾਬੂ ਹੇਠ ਰੱਖਣ ਲਈ ਲੋਕਾਂ ਨੂੰ ਟੀਕਾਕਰਨ ਵਾਸਤੇ ਪ੍ਰੇਰਿਤ ਕਰਨ ਅਤੇ ਹੋਰ ਇਹਤਿਆਦੀ ਕਦਮ ਚੁੱਕਣ ਲਈ ਸੂਬਾ ਭਰ ਵਿਚ ਹਾਲਾਤ ਨਾਲ ਪ੍ਰਭਾਵੀ ਢੰਗ ਨਾਲ ਨਿਪਟਣ ਲਈ ਸਰਕਾਰ ਦੇ ਯਤਨਾਂ ਨੂੰ ਸਲਾਹਿਆ।

ਇਹ ਵੀ ਪੜ੍ਹੋ- ਸ਼੍ਰੋਮਣੀ ਅਕਾਲੀ ਦਲ ਦਾ ਹਰ ਵਰਕਰ ਮਜੀਠੀਆ ਵਿਰੁੱਧ ਦਰਜ ਕੇਸ ਦਾ ਡਟ ਕੇ ਕਰੇਗਾ ਵਿਰੋਧ: ਰਾਣਾ

ਇਹ ਦੱਸਣਯੋਗ ਹੈ ਕਿ ਮੁੱਖ ਮੰਤਰੀ ਚੰਨੀ ਨੇ ਬੀਤੇ ਦਿਨ ਡੇਰਾ ਬਿਆਸ ਜਾ ਕੇ ਬਾਬਾ ਗੁਰਿੰਦਰ ਸਿੰਘ ਦਾ ਆਸ਼ੀਰਵਾਦ ਲਿਆ ਸੀ ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Bharat Thapa

Content Editor

Related News