PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

Sunday, Feb 13, 2022 - 09:40 PM (IST)

PM ਮੋਦੀ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ (ਕਮਲ ਕਾਂਸਲ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਅੱਜ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਅੱਜ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੂੰ ਮਿਲਣ ਦਾ ਮਾਣ ਪ੍ਰਾਪਤ ਹੋਇਆ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਸਮਾਜ ਸੇਵਾ ਦੇ ਖੇਤਰ ’ਚ ਕੀਤੇ ਉਪਰਾਲੇ ਸ਼ਲਾਘਾਯੋਗ ਹਨ।

ਇਹ ਵੀ ਪੜ੍ਹੋ : 2022 ਦੀਆਂ ਚੋਣਾਂ ਪੰਜਾਬ ਨੂੰ ਰਵਾਇਤੀ ਪਾਰਟੀਆਂ ਤੋਂ ਬਚਾਉਣ ਦਾ ਸੁਨਹਿਰੀ ਮੌਕਾ: ਅਰਵਿੰਦ ਕੇਜਰੀਵਾਲ

PunjabKesari

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ 14 ਫਰਵਰੀ ਨੂੰ ਪੰਜਾਬ ਆ ਰਹੇ ਹਨ। ਇਸ ਦੌਰਾਨ ਉਹ ਜਲੰਧਰ ਦੇ ਪੀ. ਏ. ਪੀ. ਗਰਾਊਂਡ ’ਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕਰਨਗੇ। 20 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਇਹ ਮੁਲਾਕਾਤ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। 


author

Manoj

Content Editor

Related News