ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਸਤਿਸੰਗ ''ਚ ਚੋਣਾਂ ਨੂੰ ਲੈ ਕੇ ਕਹੀਆਂ ਅਹਿਮ ਗੱਲਾਂ
Sunday, May 19, 2024 - 07:15 PM (IST)
ਜਲੰਧਰ/ਅੰਮ੍ਰਿਤਸਰ- ਪੰਜਾਬ ਵਿਚ 1 ਜੂਨ ਨੂੰ ਪੈ ਰਹੀਆਂ ਵੋਟਾਂ ਨੂੰ ਲੈ ਕੇ ਜਿੱਥੇ ਸਿਆਸੀ ਮਾਹੌਲ ਪੂਰੀ ਤਰ੍ਹਾਂ ਭਖਿਆ ਹੋਇਆ ਹੈ, ਉਥੇ ਹੀ ਅੱਜਕੱਲ੍ਹ ਡੇਰਾ ਬਿਆਸ 'ਚ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਡੇਰਾ ਬਿਆਸ ਜਾ ਕੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਜੀ ਤੋਂ ਅਸ਼ੀਰਵਾਦ ਲੈ ਰਹੇ ਹਨ।
ਇਸ ਦੌਰਾਨ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਪੰਜਾਬ ਵਿਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਅਹਿਮ ਗੱਲਾਂ ਕਹੀਆਂ ਹਨ। ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਐਤਵਾਰ ਨੂੰ ਆਪਣੇ ਸਤਿਸੰਗ ਵਿੱਚ ਕਿਹਾ ਕਿ ਸਾਡੇ ਲਈ ਸਾਰੀਆਂ ਸਿਆਸੀ ਪਾਰਟੀਆਂ ਦੇ ਉਮੀਦਵਾਰ ਬਰਾਬਰ ਹਨ ਅਤੇ ਸਾਨੂੰ ਸਾਰਿਆਂ ਨੂੰ ਵੋਟਿੰਗ ਪ੍ਰਕਿਰਿਆ ਵਿੱਚ ਵਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਲਿਆ ਜਾਵੇਗਾ ਸਖ਼ਤ ਐਕਸ਼ਨ
ਬਾਬਾ ਗੁਰਵਿੰਦਰ ਸਿੰਘ ਢਿੱਲੋਂ ਨੇ ਅੱਜ ਬਿਆਸ ਵਿਖੇ ਹੋਏ ਸਤਿਸੰਗ ਦੌਰਾਨ ਸਪੱਸ਼ਟ ਕੀਤਾ ਕਿ ਉਨ੍ਹਾਂ ਨਾਲ ਕਿਸੇ ਵੀ ਪਾਰਟੀ ਦਾ ਕੋਈ ਖ਼ਾਸ ਮੋਹ ਨਹੀਂ ਹੈ ਅਤੇ ਨਾ ਹੀ ਉਨ੍ਹਾਂ ਦਾ ਕਿਸੇ ਪ੍ਰਤੀ ਕੋਈ ਝੁਕਾਅ ਹੈ, ਉਨ੍ਹਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਅਤੇ ਸਾਰੇ ਉਮੀਦਵਾਰ ਡੇਰਾ ਬਿਆਸ ਦੇ ਦਰਵਾਜ਼ੇ ਬਰਾਬਰ ਹਨ। ਜ਼ਿਕਰਯੋਗ ਹੈ ਕਿ ਡੇਰਾ ਬਿਆਸ 'ਚ ਅੱਜਕਲ ਸਾਰੀਆਂ ਸਿਆਸੀ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਡੇਰਾ ਬਿਆਸ ਜਾ ਕੇ ਬਾਬਾ ਜੀ ਤੋਂ ਅਸ਼ੀਰਵਾਦ ਲੈ ਰਹੇ ਹਨ ਅਤੇ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ 'ਚ ਮੁਕਾਬਲਾ ਚੱਲ ਰਿਹਾ ਹੈ।
ਇਹ ਵੀ ਪੜ੍ਹੋ- ਡਾ. ਓਬਰਾਏ ਦੇ ਯਤਨਾਂ ਸਦਕਾ ਦੁਬਈ ਤੋਂ ਜਲੰਧਰ ਦੇ ਵਿਅਕਤੀ ਦੀ ਮ੍ਰਿਤਕ ਦੇਹ ਪਹੁੰਚੀ ਭਾਰਤ, ਦੋ ਬੱਚਿਆਂ ਦਾ ਸੀ ਪਿਓ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8