ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਨਾਲ ਜਲੰਧਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ
Friday, Sep 06, 2024 - 06:42 PM (IST)
ਜਲੰਧਰ (ਸੋਨੂੰ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਨਵੇਂ ਧਾਪੇ ਗਏ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਸ਼ੁੱਕਰਵਾਰ ਸਵੇਰੇ ਜੇਲ੍ਹ ਰੋਡ ਜਲੰਧਰ ਨੇੜੇ ਮਿਸ਼ਨ ਕੰਪਾਊਂਡ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ-1 ਵਿਖੇ ਪਹੁੰਚੇ। ਉਨ੍ਹਾਂ ਦੇ ਆਉਣ ਦੀ ਸੂਚਨਾ ਮਿਲਦੇ ਹੀ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਉਥੇ ਪਹੁੰਚੀ, ਜਿੱਥੇ ਉਨ੍ਹਾਂ ਨੇ ਪੰਡਾਲ ਵਿੱਚ ਬੈਠੀ ਸੰਗਤ ਨੂੰ ਦਰਸ਼ਨ ਦਿੱਤੇ। ਇਸ ਦੌਰਾਨ ਸੰਗਤ ਕਾਫ਼ੀ ਭਾਵੁਕ ਨਜ਼ਰ ਆਈ।
ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਆਪਣੇ ਵਾਰਿਸ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਦਾਨ ਦੇਣ ਦਾ ਅਧਿਕਾਰ ਵੀ ਦਿੱਤਾ ਹੈ। ਹਾਲਾਂਕਿ ਬਿਆਸ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB)ਦੇ ਮੌਜੂਦਾ ਸੰਤ ਸਤਿਗੁਰੂ ਹਨ।
ਇਹ ਵੀ ਪੜ੍ਹੋ- ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨਾਂ ਲਈ ਅਹਿਮ ਖ਼ਬਰ, ਵੱਡਾ ਕਦਮ ਚੁੱਕਣ ਦੀ ਤਿਆਰੀ 'ਚ ਮਾਨ ਸਰਕਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ