ਬਾਬਾ ਗੁਰਿੰਦਰ ਢਿੱਲੋਂ ਤੇ ਜਸਦੀਪ ਗਿੱਲ ਨੂੰ ਵੇਖ ਭਾਵੁਕ ਹੋਈ ਸੰਗਤ, ਵੀਡੀਓ ''ਚ ਵੇਖੋ ਕੀ ਬਣਿਆ ਮਾਹੌਲ
Monday, Sep 09, 2024 - 07:05 PM (IST)
ਜਲੰਧਰ (ਵੈੱਬ ਡੈਸਕ)- ਰਾਧਾ ਸੁਆਮੀ ਸਤਿਸੰਗ ਬਿਆਸ ਦੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਉਨ੍ਹਾਂ ਵੱਲੋਂ ਨਵੇਂ ਧਾਪੇ ਗਏ ਉਤਰਾਧਿਕਾਰੀ ਜਸਦੀਪ ਸਿੰਘ ਗਿੱਲ ਬੀਤੇ ਦਿਨੀਂ ਜੇਲ੍ਹ ਰੋਡ ਜਲੰਧਰ ਨੇੜੇ ਮਿਸ਼ਨ ਕੰਪਾਊਂਡ ਸਥਿਤ ਰਾਧਾ ਸੁਆਮੀ ਸਤਿਸੰਗ ਬਿਆਸ ਕੇਂਦਰ-1 ਵਿਖੇ ਪਹੁੰਚੇ ਸਨ। ਹੁਣ ਇਕ ਵਾਰ ਫਿਰ ਤੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਨਵੇਂ ਥਾਪੇ ਗਏ ਮੁਖੀ ਜਸਦੀਪ ਸਿੰਘ ਗਿੱਲ ਇਕੱਠੇ ਨਜ਼ਰ ਆਏ। ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਦੀ ਇਕੱਠਿਆਂ ਦੀ ਇਕ ਹੋਰ ਵੀਡੀਓ ਸਾਹਮਣੇ ਆਈ ਹੈ। ਇਥੇ ਦੱਸਣਯੋਗ ਹੈ ਕਿ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਜਲੰਧਰ ਫੇਰੀ ਦੌਰਾਨ ਜਨਰਲ ਸੈਕਟਰੀ ਸੁਨੀਲ ਤਲਵਾੜ ਦੇ ਘਰ ਪਹੁੰਚੇ ਸਨ, ਜਿਸ ਦੀ ਵੀਡੀਓ ਹੁਣ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਹੁਣ ਰੇਲਵੇ ਸਟੇਸ਼ਨ 'ਚ ਸ਼ੱਕੀ ਹਾਲਾਤ 'ਚ ਘੁੰਮਣ ਵਾਲਿਆਂ ਦੀ ਖੈਰ ਨਹੀਂ, ਜਾਰੀ ਹੋਏ ਸਖ਼ਤ ਹੁਕਮ
ਜ਼ਿਕਰਯੋਗ ਹੈ ਕਿ ਜੇਲ ਰੋਡ ਸਥਿਤ ਸਤਿਸੰਗ ਘਰ ਵਿਚ ਡੇਰਾ ਬਿਆਸ ਮੁਖੀ ਦੇ ਆਉਣ ਦੀ ਸੂਚਨਾ ਮਿਲਦੇ ਹੀ ਹਜ਼ਾਰਾਂ ਦੀ ਗਿਣਤੀ 'ਚ ਸੰਗਤ ਉਥੇ ਪਹੁੰਚੀ ਸੀ, ਜਿੱਥੇ ਉਨ੍ਹਾਂ ਨੇ ਪੰਡਾਲ ਵਿੱਚ ਬੈਠੀ ਸੰਗਤ ਨੂੰ ਦਰਸ਼ਨ ਦਿੱਤੇ। ਇਸ ਦੌਰਾਨ ਸੰਗਤ ਕਾਫ਼ੀ ਭਾਵੁਕ ਨਜ਼ਰ ਆਈ। ਜ਼ਿਕਰਯੋਗ ਹੈ ਕਿ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ 2 ਸਤੰਬਰ ਨੂੰ ਆਪਣੇ ਵਾਰਿਸ ਦਾ ਐਲਾਨ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਹੈ। ਉਨ੍ਹਾਂ ਨੇ 45 ਸਾਲਾ ਜਸਦੀਪ ਸਿੰਘ ਗਿੱਲ ਨੂੰ ਆਪਣਾ ਵਾਰਿਸ ਥਾਪਿਆ ਹੈ ਅਤੇ ਸੰਗਤਾਂ ਦੇ ਨਾਮ ਦਾਨ ਦੇਣ ਦਾ ਅਧਿਕਾਰ ਵੀ ਦਿੱਤਾ ਹੈ। ਹਾਲਾਂਕਿ ਬਿਆਸ ਡੇਰੇ ਵੱਲੋਂ ਇਹ ਸਾਫ਼ ਕੀਤਾ ਗਿਆ ਹੈ ਕਿ ਬਾਬਾ ਗੁਰਿੰਦਰ ਸਿੰਘ ਢਿੱਲੋਂ ਰਾਧਾ ਸੁਆਮੀ ਸਤਿਸੰਗ ਬਿਆਸ (RSSB)ਦੇ ਮੌਜੂਦਾ ਸੰਤ ਸਤਿਗੁਰੂ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਕੁੜੀ ਨਾਲ ਹੈਵਾਨੀਅਤ ਦੀਆਂ ਹੱਦਾਂ ਪਾਰ, 400 ਮੀਟਰ ਤੱਕ ਘੜੀਸਦੇ ਰਹੇ ਬਾਈਕ ਸਵਾਰ ਨੌਜਵਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ