ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ''ਤੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪਰਿਵਾਰ ਨੇ ਲਿਆ ਅਸ਼ੀਰਵਾਦ

Thursday, Jul 04, 2024 - 12:53 PM (IST)

ਮੰਤਰੀ ਹਰਜੋਤ ਬੈਂਸ ਦੀ ਰਿਹਾਇਸ਼ ''ਤੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ, ਪਰਿਵਾਰ ਨੇ ਲਿਆ ਅਸ਼ੀਰਵਾਦ

ਸ੍ਰੀ ਅਨੰਦਪੁਰ ਸਾਹਿਬ/ਚੰਡੀਗੜ੍ਹ (ਦਲਜੀਤ ਸਿੰਘ)- ਡੇਰਾ ਬਿਆਸ ਮੁਖੀ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਸਰਕਾਰੀ ਰਿਹਾਇਸ਼ ਚੰਡੀਗੜ੍ਹ ਵਿਖੇ ਪਹੁੰਚ ਕੇ ਬੈਂਸ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ ਅਤੇ ਮਾਨਵਤਾ ਦੇ ਕਲਿਆਣ ਦਾ ਸੁਨੇਹਾ ਦਿੱਤਾ। ਇਸ ਮੌਕੇ ਬੈਂਸ ਪਰਿਵਾਰ ਦੇ ਮੈਂਬਰ ਜਯੋਤੀ ਯਾਦਵ ਆਈ. ਪੀ. ਐੱਸ. (ਪਤਨੀ), ਸੋਹਣ ਸਿੰਘ ਬੈਂਸ (ਪਿਤਾ), ਬਲਵਿੰਦਰ ਕੌਰ ਬੈਂਸ (ਮਾਤਾ) ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਜਲੰਧਰ 'ਚ ਅਕਾਲੀ ਦਲ ਨੂੰ ਝਟਕਾ, ਸੀਨੀਅਰ ਆਗੂ ਪਾਰਟੀ ਨੂੰ ਅਲਵਿਦਾ ਕਹਿ 'ਆਪ' ਹੋਇਆ ਸ਼ਾਮਲ

ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਉਹ ਬਹੁਤ ਹੀ ਭਾਗਾਂ ਵਾਲੇ ਹਨ, ਜਿਨ੍ਹਾਂ ਦੇ ਪਰਿਵਾਰ ਨੂੰ ਸਤਿਕਾਰਯੋਗ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦਾ ਅਸ਼ੀਰਵਾਦ ਪ੍ਰਾਪਤ ਹੋਇਆ ਹੈ। ਉਨ੍ਹਾਂ ਕਿਹਾ ਕਿ ਬਹੁਤ ਹੀ ਭਾਗਾਂ ਵਾਲਾ ਦਿਨ ਹੈ ਕਿ ਜਦੋਂ ਮਹਾਪੁਰਸ਼ਾਂ ਦੇ ਚਰਨ ਉਨ੍ਹਾਂ ਦੇ ਗ੍ਰਹਿ ਵਿਚ ਪਏ ਹਨ। ਬਾਬਾ ਜੀ ਨੇ ਆਪਣਾ ਅਸ਼ੀਰਵਾਦ ਦੇ ਕੇ ਸਾਡੇ ਪਰਿਵਾਰ ਦਾ ਮਾਣ ਵਧਾਇਆ ਅਹੈ ਅਤੇ ਉਨ੍ਹਾਂ ਦਾ ਪਰਿਵਾਰ ਆਪਣੇ ਆਪ ਨੂੰ ਬਹੁਤ ਹੀ ਖ਼ੁਸ਼ਕਿਸਮਤ ਵਾਲਾ ਮਹਿਸੂਸ ਕਰ ਰਿਹਾ ਹੈ। ਅਸੀਂ ਪ੍ਰਮਾਤਮਾ ਅੱਗੇ ਅਰਦਾਸ ਕਰਦੇ ਹਾਂ ਕਿ ਸਮੁੱਚੀ ਲੋਕਾਈ ਵਿਚ ਸ਼ਾਂਤੀ ਅਤੇ ਸਦਭਾਵਨਾ ਬਣੀ ਰਹੇ।

ਇਹ ਵੀ ਪੜ੍ਹੋ- ਇਕ ਹਜ਼ਾਰ ਰੁਪਏ ਦੀ ਉਡੀਕ 'ਚ ਬੈਠੀਆਂ ਔਰਤਾਂ ਲਈ ਖ਼ੁਸ਼ਖ਼ਬਰੀ, CM ਮਾਨ ਦੀ ਪਤਨੀ ਨੇ ਆਖੀ ਵੱਡੀ ਗੱਲ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

shivani attri

Content Editor

Related News