ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

Sunday, Jun 08, 2025 - 04:31 PM (IST)

ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਪਹੁੰਚੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ

ਸੰਗਰੂਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸੁਖਦੇਵ ਸਿੰਘ ਢੀਂਡਸਾ ਦੀ ਸੰਗਰੂਰ ਵਿਖੇ ਅੱਜ ਅੰਤਿਮ ਅਰਦਾਸ ਕੀਤੀ ਗਈ। ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਡੇਰਾ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਵੀ ਸ਼ਿਰਕਤ ਕੀਤੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ, ਅਮਨ ਅਰੋੜਾ, ਸੁਨੀਲ ਜਾਖੜ, ਪ੍ਰਤਾਪ ਸਿੰਘ ਬਾਜਵਾ, ਐੱਚ. ਐੱਸ. ਫੂਲਕਾ ਸਮੇਤ ਕਈ ਵੱਡੇ ਲੀਡਰਾਂ ਨੇ ਪਹੁੰਚ ਕੇ ਸੁਖਦੇਵ ਸਿੰਘ ਢੀਂਡਸਾ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਸੁਨਿਆਰੇ ਦੀ ਦੁਕਾਨ 'ਤੇ ਪੈ ਗਿਆ ਵੱਡਾ ਡਾਕਾ

PunjabKesari

ਪਰਮਿੰਦਰ ਸਿੰਘ ਢੀਂਡਸਾ ਹੋਏ ਭਾਵੁਕ 
ਪਿਤਾ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਉਨ੍ਹਾਂ ਦੇ ਪੁੱਤਰ ਪਰਮਿੰਦਰ ਸਿੰਘ ਢੀਂਡਸਾ ਬੇਹੱਦ ਭਾਵਕੁ ਹੋ ਗਏ। ਉਨ੍ਹਾਂ ਨੇ ਸੰਗਤ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਿਸੇ ਵੀ ਪੁੱਤਰ ਵਾਸਤੇ ਇਸ ਤੋਂ ਕੋਈ ਕਠਿਨ ਘੜੀ ਨਹੀਂ ਹੋ ਸਕਦੀ। ਮੈਂ ਭਾਗਾਂ ਵਾਲਾ ਹੈ ਅਤੇ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਕਿ ਮੈਨੂੰ ਸ. ਸੁਖਦੇਵ ਸਿੰਘ ਢੀਂਡਸਾ ਵਰਗਾ ਪਿਓ ਮਿਲਿਆ। ਅੱਜ ਜੋ ਵੀ ਕੁੱਝ ਮੈਂ ਹਾਂ, ਮੈਂ ਸਮਝਦਾ ਹਾਂ ਕਿ ਮੇਰੇ 'ਚ ਕੋਈ ਕਾਬਲੀਅਤ ਨਹੀਂ, ਸਿਰਫ ਇੱਕੋ ਕਾਬਲੀਅਤ ਹੈ ਕਿ ਮੈਂ ਸ. ਸੁਖਦੇਵ ਸਿੰਘ ਢੀਂਡਸਾ ਦਾ ਪੁੱਤਰ ਹਾਂ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਜੋ ਉਨ੍ਹਾਂ ਨੇ ਸਾਡੇ ਪਰਿਵਾਰ ਵਾਸਤੇ ਕੀਤਾ ਹੈ, ਉਹ ਕਹਿਣਾ ਸੰਭਵ ਨਹੀਂ ਹੈ ਪਰ ਮੈਨੂੰ ਬਹੁਤ ਪਿਆਰ ਮਿਲਿਆ ਹੈ ਅਤੇ ਜ਼ਿੰਦਗੀ 'ਚ ਕਿਸੇ ਚੀਜ਼ ਦੀ ਕਮੀ ਨਹੀਂ ਆਉਣ ਦਿੱਤੀ। ਉਨ੍ਹਾਂ ਮਨ ਭਰਦਿਆਂ ਕਿਹਾ ਕਿ ਜਿੰਨਾ ਪਿਆਰ ਸਾਨੂੰ ਸਾਡੇ ਮਾਂ-ਪਿਓ ਤੋਂ ਮਿਲਿਆ ਹੈ, ਦੁਨੀਆ ਦੇ ਹਰ ਬੱਚੇ ਨੂੰ ਮਾਪਿਆਂ ਤੋਂ ਇੰਨਾ ਹੀ ਪਿਆਰ ਮਿਲੇ। 

PunjabKesari

ਇਹ ਵੀ ਪੜ੍ਹੋ: ਲੁਧਿਆਣਾ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ, ਕਈ ਵੱਡੇ ਆਗੂ 'ਆਪ' 'ਚ' ਸ਼ਾਮਲ

ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਸ. ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ 'ਚ ਸ਼ਾਮਲ ਹੋਣ ਲਈ ਹਜ਼ਾਰਾਂ ਦੀ ਗਿਣਤੀ 'ਚ ਉਨ੍ਹਾਂ ਦੇ ਸਾਥੀ ਵਿਦੇਸ਼ਾਂ ਤੋਂ ਆਏ ਹਨ, ਜਿਨ੍ਹਾਂ ਦਾ ਮੈਂ ਧੰਨਵਾਦ ਕਰਦਾ ਹਾਂ। ਸ. ਸੁਖਦੇਵ ਸਿੰਘ ਢੀਂਡਸਾ ਨੇ ਜ਼ਿੰਦਗੀ 'ਚ ਕਦੇ ਕਿਸੇ ਦਾ ਮਾੜਾ ਨਹੀਂ ਕੀਤਾ ਅਤੇ ਕਿਸੇ ਨੂੰ ਗਲਤ ਸਲਾਹ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਸ. ਢੀਂਡਸਾ ਦਾ ਸੁਫ਼ਨਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਅਕਾਲੀ ਦਲ ਹਮੇਸ਼ਾ ਤਕੜਾ ਅਤੇ ਮਜ਼ਬੂਤ ਅਤੇ ਇਸ ਲਈ ਅਸੀਂ ਹਮੇਸ਼ਾ ਯਤਨਸ਼ੀਲ ਰਹਾਂਗੇ।

ਇਹ ਵੀ ਪੜ੍ਹੋ: ਬਰਨਾਲਾ ਤੋਂ ਵੱਡੀ ਖ਼ਬਰ: ਵੀਜ਼ਾ ਰਿਫ਼ਿਊਜ਼ਲ ਨੇ ਲਈ ਨੌਜਵਾਨ ਦੀ ਜਾਨ, ਗੋਲ਼ੀ ਮਾਰ ਕੀਤੀ ਖ਼ੁਦਕੁਸ਼ੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News