ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਦਿਹਾਂਤ

Wednesday, Nov 27, 2019 - 06:43 PM (IST)

ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਦਾ ਦਿਹਾਂਤ

ਅੰਮ੍ਰਿਤਸਰ (ਅਠੌਲਾ) : ਡੇਰਾ ਰਾਧਾ ਸਵਾਮੀ ਸਤਿਸੰਗ ਬਿਆਸ ਦੇ ਮੌਜੂਦਾ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦਾ ਅੱਜ ਲੰਡਨ 'ਚ ਦਿਹਾਂਤ ਹੋ ਗਿਆ। ਸੂਤਰਾਂ ਮੁਤਾਬਕ ਸ਼ਬਨਮ ਢਿੱਲੋ ਲੰਡਨ ਦੇ ਬੈਡਫੋਰਡ ਹਸਪਤਾਲ 'ਚ ਇਲਾਜ ਕਰਵਾਉਣ ਗਏ ਸਨ, ਜਿਥੇ ਉਨ੍ਹਾਂ ਦਾ ਦਿਹਾਂਤ ਹੋ ਗਿਆ। ਇਸ ਦੁਖਦਾਈ ਖਬਰ ਨਾਲ ਡੇਰਾ ਬਿਆਸ ਦੇ ਸ਼ਧਾਲੂਆਂ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਦੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਕੈਬਨਿਟ ਮੰਤਰੀ ਬਲਬੀਰ ਸਿੱਧੂ ਤੇ ਚਰਨਜੀਤ ਚੰਨੀ ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

PunjabKesariਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਦੀ ਪਤਨੀ ਸ਼ਬਨਮ ਢਿੱਲੋਂ ਦੇ ਅਚਾਨਕ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਡੇਰਾ ਬਿਆਸ ਮੁਖੀ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਉਨ੍ਹਾਂ ਅਕਾਲ ਪੁਰਖ ਅੱਗੇ ਦੁਖੀ ਪਰਿਵਾਰ ਨੂੰ ਇਸ ਅਸਹਿ ਸਦਮੇ ਨੂੰ ਬਰਦਾਸ਼ਤ ਕਰਨ ਦੀ ਤਾਕਤ ਦੇਣ ਦੀ ਅਰਦਾਸ ਕੀਤੀ।


author

Baljeet Kaur

Content Editor

Related News