ਕੈਬਨਿਟ ਮੰਤਰੀ ਦੇ ਘਰ ਪਹੁੰਚੇ ਡੇਰਾ ਬਿਆਸ ਮੁਖੀ ਦਾ ਸ਼ਾਨਦਾਰ ਸਵਾਗਤ, ਤਸਵੀਰਾਂ ਸਾਹਮਣੇ ਆਈਆਂ
Monday, Feb 17, 2025 - 07:42 PM (IST)

ਵੈੱਬ ਡੈਸਕ : ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਅੱਜ ਆਪਣੇ ਉੱਤਰਾਧਿਕਾਰੀ ਨਾਲ ਚੰਡੀਗੜ੍ਹ ਪਹੁੰਚੇ। ਇਸ ਦੌਰਾਨ ਉਹ ਪੰਜਾਬ ਆਮ ਆਦਮੀ ਪਾਰਟੀ ਦੇ ਮੁਖੀ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਘਰ ਪਹੁੰਚੇ। ਡੇਰਾ ਬਿਆਸ ਮੁਖੀ ਦੇ ਘਰ ਪਹੁੰਚਣ 'ਤੇ ਮੰਤਰੀ ਅਮਨ ਅਰੋੜਾ ਅਤੇ ਉਨ੍ਹਾਂ ਦੀ ਪਤਨੀ ਨੇ ਫੁੱਲਾਂ ਦੀ ਵਰਖਾ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ।
ਜਾਣਕਾਰੀ ਅਨੁਸਾਰ ਇਸ ਦੌਰਾਨ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆ ਦੇ ਨਾਲ ਮੰਤਰੀ ਅਮਨ ਅਰੋੜਾ ਦੇ ਰਿਸ਼ਤੇਦਾਰ ਵੀ ਮੌਜੂਦ ਸਨ। ਇਸ ਮੌਕੇ ਦੀਆਂ ਕਈ ਖੂਬਸੂਰਤ ਤਸਵੀਰਾਂ ਸਾਹਮਣੇ ਆਈਆਂ ਹਨ, ਜੋ 'ਆਪ' ਪੰਜਾਬ ਦੇ ਮੁਖੀ ਅਮਨ ਅਰੋੜਾ ਨੇ ਖੁਦ ਟਵਿੱਟਰ 'ਤੇ ਪੋਸਟ ਕੀਤੀਆਂ ਹਨ। ਮੰਤਰੀ ਅਮਨ ਅਰੋੜਾ ਨੇ ਪੋਸਟ ਸਾਂਝੀ ਕੀਤੀ ਅਤੇ ਲਿਖਿਆ, "ਧੰਨ ਭਾਗ ਸਾਡੇ... ਨਾਰਾਇਣ ਕੀੜੀ ਘਰ ਆਏ...।" ਉਨ੍ਹਾਂ ਅੱਗੇ ਲਿਖਿਆ ਕਿ ਡੇਰਾ ਬਿਆਸ ਦੇ ਮੁਖੀ ਸਤਿਗੁਰੂ ਬਾਬਾ ਗੁਰਿੰਦਰ ਸਿੰਘ ਜੀ ਮਹਾਰਾਜ ਸਾਡੇ ਘਰ ਆਏ ਅਤੇ ਸਾਨੂੰ ਅਸ਼ੀਰਵਾਦ ਦਿੱਤਾ।