ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ’ਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

Wednesday, Aug 16, 2023 - 03:21 PM (IST)

ਡੇਰਾ ਬਿਆਸ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ‘ਮੁੱਖ ਮੰਤਰੀ ਰਾਹਤ ਫੰਡ’ ’ਚ 2 ਕਰੋੜ ਰੁਪਏ ਦਾ ਯੋਗਦਾਨ ਪਾਇਆ

ਚੰਡੀਗੜ੍ਹ (ਬਿਊਰੋ) : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੰਕਟ ’ਚੋਂ ਕੱਢਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਲੋਕਾਂ ਦੀ ਮਦਦ ਲਈ ਅੱਜ ਡੇਰਾ ਬਿਆਸ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਨੂੰ ‘ਮੁੱਖ ਮੰਤਰੀ ਰਾਹਤ ਫੰਡ’ ਲਈ 2 ਕਰੋੜ ਰੁਪਏ ਦਾ ਚੈੱਕ ਸੌਂਪਿਆ। ਇਸ ਔਖੀ ਘੜੀ ’ਚ ਲੋਕਾਂ ਦੀ ਮਦਦ ਲਈ ਅੱਗੇ ਆਉਣ ਵਾਲੇ ਲੋਕਾਂ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯਕੀਨੀ ਬਣਾਉਣ ਦੀ ਲੋੜ ਹੈ ਕਿ ਲੋਕਾਂ ਨੂੰ ਸਮੇਂ ਸਿਰ ਮਦਦ ਮੁਹੱਈਆ ਕਰਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਪਾਏ ਗਏ ਯੋਗਦਾਨ ਦਾ ਇਕ-ਇਕ ਪੈਸਾ ਪੀੜਤ ਲੋਕਾਂ ਨੂੰ ਵੱਡੀ ਰਾਹਤ ਦੇਵੇਗਾ।

PunjabKesari

ਮੁੱਖ ਮੰਤਰੀ ਨੇ ਕਿਹਾ ਕਿ ਅਜਿਹਾ ਯੋਗਦਾਨ ਲੋਕਾਂ ਨੂੰ ਲੋੜੀਂਦੇ ਸਮੇਂ ਸਹਾਇਤਾ ਪਹੁੰਚਾਉਣ ’ਚ ਬਹੁਤ ਸਹਾਈ ਹੁੰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮਾਜ ਸੇਵਕਾਂ ਲੋਕਾਂ ਦੀ ਖੁੱਲ੍ਹੇ ਦਿਲ ਨਾਲ ਕੀਤੀ ਮਦਦ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਯਕੀਨਨ ਤੌਰ ’ਤੇ ਢਾਰਸ ਦੇਵੇਗੀ।

ਇਹ ਵੀ ਪੜ੍ਹੋ : ਬਰਨਾਲਾ 'ਚ ਮਾਂ-ਧੀ ਦੇ ਕਤਲ ਦੀ ਘਟਨਾ ਨੂੰ ਅੱਖੀਂ ਵੇਖਣ ਵਾਲੇ ਜ਼ਖ਼ਮੀ ਜਵਾਈ ਨੇ ਬਿਆਨਿਆ ਖ਼ੌਫ਼ਨਾਕ ਮੰਜ਼ਰ

ਉਨ੍ਹਾਂ ਕਿਹਾ ਕਿ ਸੂਬੇ ’ਚ ਹੜ੍ਹਾਂ ਨਾਲ ਪਹਿਲਾਂ ਹੀ ਬਹੁਤ ਨੁਕਸਾਨ ਹੋ ਚੁੱਕਾ ਹੈ ਅਤੇ ਸਰਕਾਰ ਨੇ ਇਸ ਨੁਕਸਾਨ ਦੀ ਭਰਪਾਈ ਕਰਨ ਲਈ ਪੀੜਤ ਲੋਕਾਂ ਨੂੰ ਮੁਆਵਜਾ ਦੇਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਹੜ੍ਹਾਂ ਤੋਂ ਬਾਅਦ ਉਨ੍ਹਾਂ ਨੇ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਹੁਕਮ ਦਿੱਤੇ ਸਨ ਜਿਸ ਅਧੀਨ ਲੋਕਾਂ ਨੂੰ ਮੁਆਵਜਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਫਸਲਾਂ, ਘਰ ਅਤੇ ਪਸ਼ੂ ਆਦਿ ਨੂੰ ਵਿਸ਼ੇਸ਼ ਗਿਰਦਾਵਰੀ ਹੇਠ ਲਿਆਂਦਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀ ਸਰਕਾਰ ਇਕ-ਇਕ ਪੈਸੇ ਦਾ ਮੁਆਵਜ਼ਾ ਦੇਵੇਗੀ। 

ਇਹ ਵੀ ਪੜ੍ਹੋ : 3 ਸਾਲਾ ਪੁੱਤ ਨੂੰ ਕਤਲ ਕਰਨ ਵਾਲੇ ਪਿਓ ਨੇ ਖੁਦ ਬਰਾਮਦ ਕਰਵਾਈ ਲਾਸ਼, ਦੇਖ ਦਹਿਲ ਗਏ ਦਿਲ

‘ਜਗ ਬਾਣੀ’ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8
 


author

Anuradha

Content Editor

Related News