ਉੱਤਰਾਧਿਕਾਰੀ ਦੇ ਐਲਾਨ ਮਗਰੋਂ ਹੋਇਆ ਪਹਿਲਾ ਸਤਿਸੰਗ, ਇਕੱਠੇ ਨਜ਼ਰ ਆਏ ਡੇਰਾ ਮੁਖੀ
Tuesday, Sep 03, 2024 - 10:43 AM (IST)
ਅੰਮ੍ਰਿਤਸਰ (ਵੈੱਬ ਡੈਸਕ): ਰਾਧਾ ਸੁਆਮੀ ਸਤਿਸੰਗ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਬੀਤੇ ਕੱਲ੍ਹ ਆਪਣੇ ਵਾਰਿਸ ਦਾ ਐਲਾਨ ਕਰ ਦਿੱਤਾ ਗਿਆ। ਉਨ੍ਹਾਂ ਵੱਲੋਂ ਜਸਦੀਪ ਸਿੰਘ ਗਿੱਲ ਨੂੰ ਤੁਰੰਤ ਪ੍ਰਭਾਵ ਨਾਲ ਆਪਣਾ ਵਾਰਿਸ ਥਾਪ ਦਿੱਤਾ ਗਿਆ ਹੈ। ਇਸ ਮਗਰੋਂ ਪਹਿਲੀ ਵਾਰ ਸਤਿਸੰਗ ਮੌਕੇ ਮੰਚ 'ਤੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵਿਰਾਜਮਾਨ ਰਹੇ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡਾ ਹਾਦਸਾ! ਸ਼ਰਧਾਲੂਆਂ ਨਾਲ ਭਰੀ ਬੱਸ ਦੇ ਉੱਡੇ ਪਰਖੱਚੇ
ਅੱਜ ਮੰਗਲਵਾਰ ਨੂੰ ਡੇਰਾ ਰਾਧਾ ਸੁਆਮੀ ਸਤਿਸੰਗ ਬਿਆਸ ਵਿਚ ਮੰਚ 'ਤੇ 2 ਗੱਦੀਆਂ ਲਗਾਈਆਂ ਗਈਆਂ। ਇਨ੍ਹਾਂ 'ਤੇ ਮੌਜੂਦਾ ਮੁਖੀ ਬਾਬਾ ਗੁਰਿੰਦਰ ਸਿੰਘ ਅਤੇ ਉਨ੍ਹਾਂ ਵੱਲੋਂ ਐਲਾਨੇ ਗਏ ਵਾਰਿਸ ਜਸਦੀਪ ਸਿੰਘ ਗਿੱਲ ਬੈਠੇ। ਇਸ ਦੌਰਾਨ ਦੋਵਾਂ ਨੇ ਨਾ ਤਾਂ ਸਤਿਸੰਗ ਕੀਤਾ ਅਤੇ ਨਾ ਹੀ ਸੰਗਤ ਨੂੰ ਕੋਈ ਸੁਨੇਹਾ ਜਾਂ ਸੂਚਨਾ ਦਿੱਤੀ। ਅੱਜ ਦਾ ਸਤਿਸੰਗ ਪਾਠੀ ਵੱਲੋਂ ਹੋਰਨਾਂ ਦੇ ਨਾਲ ਕੀਤਾ ਗਿਆ। ਇਸ ਦੌਰਾਨ ਬਾਬਾ ਗੁਰਿੰਦਰ ਸਿੰਘ ਢਿੱਲੋਂ ਅਤੇ ਜਸਦੀਪ ਸਿੰਘ ਗਿੱਲ ਵੱਲੋਂ ਸੰਗਤ ਨੂੰ ਦਰਸ਼ਨ ਦਿੱਤੇ ਗਏ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8