ਡੇਰਾ ਬਿਆਸ ਦੀਆਂ ਕੰਧਾਂ ’ਤੇ ਲਿਖੇ ਗਏ ਖਾਲਿਸਤਾਨੀ ਨਾਅਰੇ, ਗੁਰਪਤਵੰਤ ਪੰਨੂੰ ਨੇ ਜਾਰੀ ਕੀਤੀ ਵੀਡੀਓ

Sunday, Nov 13, 2022 - 06:48 PM (IST)

ਫਿਰੋਜ਼ਪੁਰ (ਸੰਨੀ) : ਫਿਰੋਜ਼ਪੁਰ ਦੇ ਹਲਕਾ ਤਲਵੰਡੀ ਭਾਈ ’ਚ ਸਥਿਤ ਡੇਰਾ ਰਾਧਾ ਸਵਾਮੀ ਦੀਆਂ ਕੰਧਾਂ ’ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸੰਬੰਧੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਵਲੋਂ ਇਕ ਵੀਡੀਓ ਵੀ ਜਾਰੀ ਕੀਤਾ ਗਿਆ ਹੈ। ਇਸ ਵਿਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ ਕੇਂਦਰ ਦੇ ਸਾਥ ਨਾ ਦੇਣ ਲਈ ਧਮਕੀ ਵੀ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਅੱਤਵਾਦੀ ਪੰਨੂੰ ਨੇ ਡੇਰਾ ਮੁਖੀ ਨੂੰ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਵੀ ਰੋਕਿਆ ਸੀ। 

ਇਹ ਵੀ ਪੜ੍ਹੋ : ਧੀ ਘਰ ਕਲੇਸ਼ ਹੋਇਆ ਤਾਂ ਅੱਧੀ ਰਾਤ ਨੂੰ ਬੁਲਾ ਲਏ ਮਾਪੇ, ਵਾਪਸ ਪਰਤਦਿਆਂ ਵਾਪਰੇ ਹਾਦਸੇ ਨੇ ਵਿਛਾ ਦਿੱਤੀਆਂ ਲਾਸ਼ਾਂ

ਤੁਹਾਨੂੰ ਦੱਸ ਦਈਏ ਵਿਦੇਸ਼ ਬੈਠੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂੰ ਵੱਲੋਂ ਲਗਾਤਾਰ ਪੰਜਾਬ ਦਾ ਮਾਹੌਲ ਖਰਾਬ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਵੀ ਇਕ ਵਾਰ ਫਿਰੋਜ਼ਪੁਰ ਵਿਚ ਖਾਲਿਸਤਾਨ ਦੇ ਨਾਅਰੇ ਲਿਖਣ ਦਾ ਮਾਮਲਾ ਸਾਹਮਣੇ ਆਇਆ ਸੀ ਅਤੇ ਅੱਜ ਫਿਰ ਕਸਬਾ ਤਲਵੰਡੀ ਭਾਈ ਵਿਚ ਡੇਰਾ ਰਾਧਾ ਸਵਾਮੀ ਦੀਆਂ ਕੰਧਾਂ ’ਤੇ ਸਿੱਖ ਫਾਰ ਜਸਟਿਸ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਗਏ ਹਨ। ਇਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਸ ਪਾਰਟੀ ਵਲੋਂ ਕੰਧਾਂ ’ਤੇ ਲਿਖੇ ਨਾਅਰੇ ਕਾਲੇ ਰੰਗ ਨਾਲ ਮਿਟਾਏ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਦੂਸਰੇ ਪਾਸੇ ਜਦੋਂ ਪੁਲਸ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਪੁਲਸ ਇਸ ਮਾਮਲੇ ’ਤੇ ਕੁੱਝ ਵੀ ਬੋਲਣ ਲਈ ਤਿਆਰ ਨਹੀਂ ਸੀ ਅਤੇ ਨਾ ਹੀ ਡੇਰਾ ਰਾਧਾਸਵਾਮੀ ਦੇ ਪ੍ਰਬੰਧਕ ਕੁੱਝ ਬੋਲ ਰਹੇ ਹਨ। 

ਇਹ ਵੀ ਪੜ੍ਹੋ : ਗੋਲਡੀ ਬਰਾੜ ਨੇ ਫਿਰ ਦਿੱਤੀ ਧਮਕੀ, ਈ-ਮੇਲ ਭੇਜ ਕੇ ਕਿਹਾ ‘ਤੈਨੂੰ ਜ਼ਰੂਰ ਮਾਰਾਂਗੇ’

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News