ਡੇਰਾ ਬਿਆਸ ਦੇ ਮੁਖੀ 'ਤੇ ਲੱਗੇ ਜ਼ਮੀਨਾਂ ਹਥਿਆਉਣ ਦੇ ਦੋਸ਼
Thursday, Feb 14, 2019 - 04:48 PM (IST)
ਅੰਮ੍ਰਿਤਸਰ (ਗੁਰਪ੍ਰੀਤ ਸਿੰਘ) : ਅਧਿਆਤਮਕ ਗੁਰੂ ਬਾਬਾ ਗੁਰਿੰਦਰ ਸਿੰਘ ਢਿੱਲੋਂ ਡੇਰਾ ਮੁਖੀ ਬਿਆਸ ਵਿਵਾਦਾਂ 'ਚ ਘਿਰ ਗਏ ਹਨ। ਉਨ੍ਹਾਂ 'ਤੇ ਡੇਰੇ ਦੇ ਨਾਂ 'ਤੇ ਗਰੀਬਾਂ ਦੀਆਂ ਜ਼ਮੀਨਾਂ ਹਥਿਆਉਣ ਦੇ ਦੋਸ਼ ਲੱਗੇ ਹਨ। ਦਰਅਸਲ, ਸ੍ਰੀ ਅਕਾਲ ਤਖਤ ਸਾਹਿਬ 'ਤੇ ਅਰਦਾਸ ਕਰਨ ਉਪਰੰਤ ਅੰਮ੍ਰਿਤਸਰ ਦੀਆਂ ਸਿੱਖ ਜਥੇਬੰਦੀਆਂ ਨੇ ਬਿਆਸ ਡੇਰਾ ਮੁਖੀ 'ਤੇ ਇਹ ਦੋਸ਼ ਲਗਾਏ। ਸਿੱਖ ਆਗੂਆਂ ਨੇ ਦੱਸਿਆ ਕਿ ਉਹ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਸੌਂਪ ਕੇ ਡੇਰਾ ਰਾਧਾ ਸੁਆਮੀ ਖਿਲਾਫ ਕਾਰਵਾਈ ਦੀ ਮੰਗ ਕਰਨਗੇ।
ਸਿੱਖ ਆਗੂਆਂ ਨੇ ਇਹ ਵੀ ਦੋਸ਼ ਲਾਇਆ ਕਿ ਉਹ ਲੰਮੇ ਸਮੇਂ ਤੋਂ ਡੇਰਾਵਾਦ ਖਿਲਾਫ ਆਵਾਜ਼ ਬੁਲੰਦ ਕਰ ਰਹੇ ਹਨ ਪਰ ਅਧਿਕਾਰੀ ਵੀ ਉਨ੍ਹਾਂ ਦੀ ਗੱਲ ਸੁਣਨ ਨੂੰ ਤਿਆਰ ਨਹੀਂ।