ਗੁਰਦੁਆਰਾ ਦਾਦੂ ਸਾਹਿਬ ਪਹੁੰਚੇ ਡੇਰਾ ਬਿਆਸ ਮੁਖੀ, ਜਥੇਦਾਰ ਦਾਦੂਵਾਲ ਨਾਲ ਕੀਤੀ ਮੁਲਾਕਾਤ

Wednesday, Nov 02, 2022 - 02:25 PM (IST)

ਤਲਵੰਡੀ ਸਾਬੋ (ਮੁਨੀਸ਼) : ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਬੀਤੇ ਦਿਨ ਗੁਰਦੁਆਰਾ ਸ੍ਰੀ ਗੁਰੂ ਗ੍ਰੰਥਸਰ ਦਾਦੂ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨਾਲ ਕਰੀਬ ਇੱਕ ਘੰਟਾ ਬੰਦ ਕਮਰਾ ਮੁਲਾਕਾਤ ਕੀਤੀ। ਮੁਲਾਕਾਤ ਸਬੰਧੀ ਗੱਲਬਾਤ ਕਰਦਿਆਂ ਜਥੇਦਾਰ ਦਾਦੂਵਾਲ ਨੇ ਕਿਹਾ ਗੁਰਬਾਣੀ, ਗੁਰਇਤਿਹਾਸ ਸਬੰਧੀ ਧਾਰਮਿਕ ਵਿਚਾਰ ਚਰਚਾ ਦੇ ਨਾਲ-ਨਾਲ ਸਮਾਜ ਵਿਚ ਫੈਲ ਰਹੇ ਨਸ਼ਿਆਂ 'ਤੇ ਚਿੰਤਾ ਜ਼ਾਹਰ ਕਰਦਿਆਂ ਇਨ੍ਹਾਂ ਨੂੰ ਰੋਕਣ ਲਈ ਵਿਚਾਰ ਵਟਾਂਦਰਾ ਹੋਇਆ। 

ਇਹ ਵੀ ਪੜ੍ਹੋ- ਵਿਆਹ ’ਚ ਪ੍ਰੋਗਰਾਮ ਲਗਾ ਕੇ ਆ ਰਹੀ ਭੰਗੜਾ ਟੀਮ ਨਾਲ ਵਾਪਰਿਆ ਹਾਦਸਾ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ

ਡੇਰਾ ਬਿਆਸ ਮੁਖੀ ਦੀ ਅਚਾਨਕ ਫੇਰੀ ਬਾਰੇ ਜਦੋਂ ਜਥੇਦਾਰ ਦਾਦੂਵਾਲ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਡੇਰਾ ਬਿਆਸ ਮੁਖੀ ਪਿਛਲੇ ਲੰਮੇ ਸਮੇਂ ਤੋਂ ਜਦੋਂ ਵੀ ਇਸ ਇਲਾਕੇ ਵਿੱਚ ਆਉਂਦੇ ਹਨ ਤਾਂ ਬਕਾਇਦਾ ਉਨ੍ਹਾਂ ਨਾਲ ਮੁਲਾਕਾਤ ਕਰਕੇ ਗੁਰਦੁਆਰਾ ਦਾਦੂ ਸਾਹਿਬ ਵਿਖੇ ਮੱਥਾ ਟੇਕ ਕੇ ਹੀ ਜਾਂਦੇ ਹਨ। ਡੇਰਾ ਬਿਆਸ ਮੁਖੀ ਦੇ ਗੁਰਦੁਆਰਾ ਦਾਦੂ ਸਾਹਿਬ ਪੁੱਜਣ ਦੀ ਖ਼ਬਰ ਜਦੋਂ ਸ਼ਰਧਾਲੂ ਸੰਗਤਾਂ ਤੱਕ ਪੁੱਜੀ ਤਾਂ ਸੈਂਕੜਿਆਂ ਦੀ ਗਿਣਤੀ ਵਿਚ ਸੰਗਤਾਂ ਨੇ ਵੀ ਗੁਰਦੁਆਰਾ ਦਾਦੂ ਸਾਹਿਬ ਵਿਖੇ ਪੁੱਜ ਕੇ ਮੱਥਾ ਟੇਕਿਆ। 

ਨੋਟ- ਇਸ ਖ਼ਬਰ ਸੰਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


Simran Bhutto

Content Editor

Related News