ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ’ਚ ਹੋਈ ਝੜਪ ’ਤੇ ਪੁਲਸ ਦੀ ਕਾਰਵਾਈ, 400 ਲੋਕਾਂ ਖ਼ਿਲਾਫ਼ ਪਰਚਾ ਦਰਜ

Tuesday, Sep 06, 2022 - 11:06 AM (IST)

ਡੇਰਾ ਬਿਆਸ ਦੇ ਸਮਰਥਕਾਂ ਤੇ ਨਿਹੰਗ ਸਿੰਘਾਂ ’ਚ ਹੋਈ ਝੜਪ ’ਤੇ ਪੁਲਸ ਦੀ ਕਾਰਵਾਈ, 400 ਲੋਕਾਂ ਖ਼ਿਲਾਫ਼ ਪਰਚਾ ਦਰਜ

ਬਾਬਾ ਬਕਾਲਾ ਸਾਹਿਬ (ਅਠੌਲਾ/ਰਾਕੇਸ਼) - ਡੇਰਾ ਬਿਆਸ ਅਤੇ ਨਿਹੰਗ ਸਿੰਘਾਂ ਦਰਮਿਆਨ ਬੀਤੇ ਦਿਨ ਹੋਈਆਂ ਝੜਪਾਂ ਤੋਂ ਬਾਅਦ ਪੁਲਸ ਨੇ ਦੋਵਾਂ ਧਿਰਾਂ ’ਤੇ ਕਰਾਸ ਪਰਚਾ ਦਰਜ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਲਸ ਨੇ ਇਸ ਮਾਮਲੇ ਦੇ ਸਬੰਧ ’ਚ 400 ਲੋਕਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ ਹੈ। ਇਸ ਸਬੰਧ ’ਚ ਸਵਪਨ ਸ਼ਰਮਾ ਐੱਸ. ਐੱਸ. ਪੀ. ਅੰਮ੍ਰਿਤਸਰ ਦਿਹਾਤੀ ਜੋ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਹੈੱਡਕੁਆਰਟਰ ਗੁ. 6ਵੀਂ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਕੇ ਪੁੱਜੇ ਸਨ, ਨੇ ਪੱਤਰਕਾਰਾਂ ਨਾਲ ਗਲਬਾਤ ਕਰਦੇ ਹੋਏ ਦੱਸਿਆ ਕਿ ਪੁਲਸ ਵੱਲੋਂ ਵੱਖ-ਵੱਖ ਹਸਪਤਾਲਾਂ ਵਿਚ ਜ਼ੇਰੇ ਇਲਾਜ ਵਿਅਕਤੀਆਂ ਦੇ ਬਿਆਨ ਲਏੇੇੇੇ ਗਏ ਹਨ। 

ਪੜ੍ਹੋ ਇਹ ਵੀ ਖ਼ਬਰ: ਧਰੀ-ਧਰਾਈ ਰਹਿ ਗਈ ਧੀ ਦੇ ਵਿਆਹ ਦੀ ਤਿਆਰੀ, ਡੋਲੀ ਤੋਂ ਪਹਿਲਾਂ ਉੱਠੀ ਪਿਓ ਦੀ ਅਰਥੀ

ਪੁਲਸ ਨੇ ਉਕਤ ਬਿਆਨਾਂ ਦੇ ਆਧਾਰ ’ਤੇ ਮੁਕੱਦਮਾ 0180, ਧਾਰਾ 307, 336, 323, 324, 427, 148, 149, 506 ਆਈ. ਪੀ. ਸੀ. 25/27 ਅਸਲਾ ਐਕਟ ਅਧੀਨ ਦੋਨੋਂ ਧਿਰਾਂ ’ਤੇ 3 ਵਿਅਕਤੀਆਂ ਉੱਪਰ ਬਾਈ ਨੇਮ ਅਤੇ ਕੁਝ ਅਣਪਛਾਤੇ ਵਿਅਕਤੀਆਂ ’ਤੇ ਦਰਜ ਕੀਤਾ ਹੈ। ਇਸ ਮਾਮਲੇ ਦੀ ਪੂਰੀ ਜਾਂਚ ਪੜਤਾਲ ਕਰਨ ਤੋਂ ਬਾਅਦ ਹੀ ਗ੍ਰਿਫ਼ਤਾਰੀਆਂ ਕੀਤੀਆਂ ਜਾਣਗੀਆਂ। ਇਸ ਮੌਕੇ ਤੇਜਬੀਰ ਸਿੰਘ ਐੱਸ. ਪੀ. ਇਨਵੈਸਟੀਗੇਸ਼ਨ ਅੰਮ੍ਰਿਤਸਰ, ਸੁਖਪਾਲ ਸਿੰਘ ਡੀ. ਐੱਸ. ਪੀ. ਬਾਬਾ ਬਕਾਲਾ ਸਾਹਿਬ, ਯਾਦਵਿੰਦਰ ਸਿੰਘ ਥਾਣਾ ਮੁਖੀ ਬਿਆਸ ਅਤੇ ਹੋਰ ਅਧਿਕਾਰੀ ਮੌਜੂਦ ਸਨ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ 'ਚ ਨਸ਼ੇ ਦੀ ਓਵਰਡੋਜ਼ ਨਾਲ 2 ਸਕੇ ਭਰਾਵਾਂ ਦੀ ਮੌਤ, ਵੱਡੇ ਦੇ ਭੋਗ ਤੋਂ ਪਹਿਲਾਂ ਉੱਠੀ ਛੋਟੇ ਦੀ ਵੀ ਅਰਥੀ

ਨੋਟ- ਇਸ ਖ਼ਬਰ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

 


author

rajwinder kaur

Content Editor

Related News