ਡੇਰਾ ਰਾਧਾ ਸੁਆਮੀ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਡੇਰੇ ਵਲੋਂ ਜਾਰੀ ਹੋਇਆ ਇਹ ਨੋਟੀਫਿਕੇਸ਼ਨ

Monday, Oct 18, 2021 - 06:27 PM (IST)

ਡੇਰਾ ਰਾਧਾ ਸੁਆਮੀ ਬਿਆਸ ਦੀਆਂ ਸੰਗਤਾਂ ਲਈ ਵੱਡੀ ਖ਼ੁਸ਼ਖ਼ਬਰੀ, ਡੇਰੇ ਵਲੋਂ ਜਾਰੀ ਹੋਇਆ ਇਹ ਨੋਟੀਫਿਕੇਸ਼ਨ

ਬਾਬਾ ਬਕਾਲਾ ਸਾਹਿਬ (ਰਾਕੇਸ਼) : ਰਾਧਾ ਸੁਆਮੀ ਡੇਰਾ ਬਿਆਸ ਵੱਲੋਂ ਕੋਵਿਡ-19 ਦੇ ਚੱਲਦਿਆਂ ਭਾਰਤ ਵਿਚਲੇ ਸਾਰੇ ਸਤਿਸੰਗ ਘਰਾਂ ’ਚ ਹੁੰਦੇ ਆ ਰਹੇ ਸਤਿਸੰਗ ਪ੍ਰੋਗਰਾਮਾਂ ਨੂੰ ਰੱਦ ਕਰ ਦਿਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਦੂਰ ਦੁਰੇਡੇ ਤੋਂ ਡੇਰਾ ਬਿਆਸ ਆਉਣ ਵਾਲੇ ਸ਼ਰਧਾਲੂਆਂ ਅਤੇ ਐੱਨ.ਆਰ.ਆਈਜ਼. ਦੀ ਆਮਦ ’ਤੇ ਵੀ ਰੋਕ ਲਾ ਦਿੱਤੀ ਗਈ ਸੀ, ਜਿਸ ਕਾਰਨ ਕਰੀਬ ਦੋ ਸਾਲ ਤੋਂ ਸੰਗਤਾਂ ਡੇਰਾ ਬਿਆਸ ਅਤੇ ਸਤਿਸੰਗ ਘਰਾਂ ਨਾਲ ਜੁੜ ਨਹੀਂ ਸਕੀਆਂ ਸਨ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਵਾਪਰੀ ਘਟਨਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਹੁਣ ਦੇਸ਼ ’ਚ ਹਾਲਾਤ ਆਮ ਵਰਗੇ ਹੋਣ ’ਤੇ ਡੇਰਾ ਬਿਆਸ ਦੇ ਪ੍ਰਬੰਧਕਾਂ ਵੱਲੋਂ ਦੇਸ਼ ਭਰ ਦੇ ਸੈਂਟਰਾਂ ਅਤੇ ਸਬ-ਸੈਂਟਰਾ ’ਚ ਸਤਿਸੰਗ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਇਸ ਸਬੰਧੀ ਜਾਰੀ ਕੀਤੇ ਗਏ ਨੋਟੀਫਿਕੇਸ਼ਨ ਅਨੁਸਾਰ 500 ਤੱਕ ਮਰਦਾਂ-ਔਰਤਾਂ ਦੀ ਸਮਰੱਥਾ ਵਾਲੇ ਪੰਡਾਲ ਨੂੰ ਇਜਾਜ਼ਤ ਮਿਲੀ ਹੈ । ਇਸ ਦੌਰਾਨ ਡਬਲਊ. ਐੱਚ. ਓ. ਵੱਲੋਂ ਜਾਰੀ ਗਾਈਡਲਾਈਨਜ਼ ਅਤੇ ਸੋਸ਼ਲ ਡਿਸਟੈਂਸ ਨੂੰ ਬਰਕਰਾਰ ਰੱਖਣ ਦੀ ਹਦਾਇਤ ਵੀ ਕੀਤੀ ਗਈ ਹੈ। 1 ਅਕਤੂਬਰ ਤੋਂ ਸ਼ੁਰੂ ਕੀਤੀ ਗਈ ਇਹ ਹਫਤਾਵਾਰੀ ਕਵਾਇਦ ਦੇ ਚੱਲਦਿਆਂ ਹਰੇਕ ਐਤਵਾਰ ਸਵੇਰ ਸਮੇਂ ਸਤਿਸੰਗ ਫਰਮਾਇਆ ਜਾ ਰਿਹਾ ਹੈ, ਜਿਸ ਦਾ ਸੰਗਤਾਂ ਵੱਲੋਂ ਫਾਇਦਾ ਲਿਆ ਜਾ ਰਿਹਾ ਹੈ। ਡੇਰਾ ਬਿਆਸ ਵੱਲੋਂ ਕੀਤੇ ਗਏ ਇਸ ਅਹਿਮ ਫੈਸਲੇ ਤੋਂ ਬਾਅਦ ਡੇਰਾ ਬਿਆਸ ਨਾਲ ਜੁੜੀਆਂ ਸੰਗਤਾਂ ਅਤੇ ਸ਼ਰਧਾਲੂਆਂ ਦੇ ਮਨਾਂ ਵਿਚ ਖੁਸ਼ੀ ਦੇਖਣ ਨੂੰ ਮਿਲ ਰਹੀ ਹੈ।

ਇਹ ਵੀ ਪੜ੍ਹੋ : ਸਿੰਘੂ ਬਾਰਡਰ ’ਤੇ ਨਿਹੰਗਾਂ ਵਲੋਂ ਕਤਲ ਕੀਤੇ ਲਖਬੀਰ ਦੇ ਮਾਮਲੇ ’ਚ ਨਵਾਂ ਮੋੜ, ਭੈਣ ਨੇ ਕੀਤਾ ਸਨਸਨੀਖੇਜ਼ ਖੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News