ਪੰਜਾਬ 'ਚ ਬਣੇ ਹਾਲਾਤ ਦਰਮਿਆਨ ਡੇਰਾ ਰਾਧਾ ਸੁਆਮੀ ਬਿਆਸ ਦਾ ਵੱਡਾ ਫ਼ੈਸਲਾ
Thursday, Aug 14, 2025 - 03:45 PM (IST)

ਬਾਬਾ ਬਕਾਲਾ ਸਾਹਿਬ (ਰਾਕੇਸ਼) : ਪਹਾੜੀ ਇਲਾਕਿਆਂ ਵਿਚ ਪੈ ਰਹੀ ਭਾਰੀ ਬਰਸਾਤ ਕਾਰਣ ਪੰਜਾਬ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਤਹਿਸੀਲ ਬਾਬਾ ਬਕਾਲਾ ਸਾਹਿਬ ਦੇ ਕਸਬਾ ਰਈਆ ਦੀ ਨਹਿਰ ਵਿਚ ਵੀ ਵੱਡਾ ਪਾੜ ਪੈ ਗਿਆ, ਜਿਸ ਕਾਰਣ 20 ਏਕੜ ਝੋਨੇ ਦੀ ਫਸਲ ਪਾਣੀ 'ਚ ਡੁੱਬ ਗਈ। ਮਿਲੀ ਜਾਣਕਾਰੀ ਮੁਤਾਬਕ ਪਿੰਡ ਧਿਆਨਪੁਰ, ਕਲੇਰ, ਡੁੱਬਗੜ ਕਾਲੋਨੀ ਆਦਿ ਇਲਾਕੇ ਪਾਣੀ ਦੀ ਲਪੇਟ ਵਿਚ ਆ ਗਏ ਹਨ। ਆਫਤ ਦੀ ਇਸ ਸਥਿਤੀ ਵਿਚ ਡੇਰਾ ਬਿਆਸ ਇਕ ਵਾਰ ਫਿਰ ਮਦਦ ਲਈ ਅੱਗੇ ਆਇਆ ਹੈ। ਨਹਿਰ ਵਿਚ ਪਏ ਇਸ ਪਾੜ ਨੂੰ ਪੂਰਣ ਲਈ ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਵੱਲੋਂ 10 ਹਜ਼ਾਰ ਮਿੱਟੀ ਦੀਆਂ ਬੋਰੀਆਂ ਭਰ ਕੇ ਮੌਕੇ 'ਤੇ ਭਿਜਵਾਇਆ ਗਿਆ ਹਨ ਤਾਂ ਜੋ ਇਨ੍ਹਾਂ ਬੋਰਿਆਂ ਦੀ ਮਦਦ ਨਾਲ ਪਾੜ ਨੂੰ ਪੂਰ ਕੇ ਪਾਣੀ ਦੇ ਤੇਜ਼ ਵਹਾਅ ਨੂੰ ਰੋਕਿਆ ਜਾ ਸਕੇ ਅਤੇ ਹੋਰ ਨੁਕਸਾਨ ਨਾ ਹੋਵੇ।
ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਕੁਨੈਕਸ਼ਨਾਂ ਵਾਲਿਆਂ ਦੀ ਆਹੀ ਸ਼ਾਮਤ, ਹੋਣ ਜਾ ਰਹੀ ਸਖ਼ਤ ਕਾਰਵਾਈ
ਦੂਜੇ ਪਾਸੇ ਜ਼ਿਲਾ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ, ਐੱਸ.ਐੱਸ.ਪੀ ਦਿਹਾਤੀ ਅਤੇ ਹੋਰ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਕੇ ਹਾਲਾਤ ਦਾ ਜਾਇਜ਼ਾ ਲਿਆ। ਪੁਲਸ ਫੋਰਸ ਨੇ ਵੀ ਮੋਰਚਾ ਸੰਭਾਲਦਿਆਂ ਰਾਹਤ ਕਾਰਜ ਆਰੰਭ ਦਿੱਤੇ ਹਨ ਅਤੇ ਆਉਣ ਜਾਣ ਵਾਲੇ ਰਸਤਿਆਂ ਨੂੰ ਬੈਰੀਕੇਡਿੰਗ ਕਰਕੇ ਬੰਦ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕੇਂਦਰ ਸਰਕਾਰ ਦਾ ਪੰਜਾਬ ਨੂੰ ਝਟਕਾ, ਇਹ ਵੱਡਾ ਪ੍ਰਾਜੈਕਟ ਕੀਤਾ ਰੱਦ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e