ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

Tuesday, Dec 24, 2024 - 11:47 AM (IST)

ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ

ਜਲੰਧਰ (ਗੁਲਸ਼ਨ ਅਰੋੜਾ) : ਡੇਰਾ ਬਿਆਸ ਦੇ ਪੈਰੋਕਾਰਾਂ ਲਈ ਕਸ਼ਟਦਾਇਕ ਖ਼ਬਰ ਹੈ ਕਿਉਂਕਿ ਕਿ ਹਿਮਾਚਲ ਪ੍ਰਦੇਸ਼ ਦੇ ਭੋਟਾ ਵਿਚ ਸਥਿਤ ਡੇਰਾ ਬਿਆਸ ਦੇ ਹਸਪਤਾਲ ਨੂੰ ਜੰਮੂ-ਕਸ਼ਮੀਰ ਵਿਚ ਸ਼ਿਫਟ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਬੀਤੇ ਦਿਨੀਂ ਜੰਮੂ-ਕਸ਼ਮੀਰ ਦੇ ਕੁਝ ਨੁਮਾਇੰਦੇ ਵੀ ਡੇਰਾ ਬਿਆਸ ਪਹੁੰਚੇ ਸਨ। ਭਰੋਸੇਯੋਗ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਨ੍ਹਾਂ ਡੇਰਾ ਬਿਆਸ ਵੱਲੋਂ ਜੰਮੂ-ਕਸ਼ਮੀਰ ਵਿਚ ਹਸਪਤਾਲ ਨੂੰ ਤਬਦੀਲ ਕਰਨ ਸਬੰਧੀ ਪ੍ਰਬੰਧਕਾਂ ਨਾਲ ਗੱਲਬਾਤ ਕੀਤੀ ਹੈ ਅਤੇ ਇਸ ਵਿਚ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਇਹ ਕਿਆਸ ਲਾਏ ਜਾ ਰਹੇ ਹਨ ਕਿ ਜਲਦ ਹਿਮਾਚਲ ਪ੍ਰਦੇਸ਼ ਦੇ ਭੋਟਾ 'ਚ ਸਥਿਤ ਹਸਪਤਾਲ ਨੂੰ ਜੰਮੂ-ਕਸ਼ਮੀਰ ਵਿਚ ਸ਼ਿਫਟ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੰਜਾਬ ਪਾਵਰਕਾਮ ਦਾ ਨਵਾਂ ਫ਼ੈਸਲਾ

ਵਰਣਨਯੋਗ ਹੈ ਕਿ ਰਾਧਾ ਸਵਾਮੀ ਸਤਿਸੰਗ ਡੇਰਾ ਬਿਆਸ ਦਾ ਹਿਮਾਚਲ ਪ੍ਰਦੇਸ਼ ਸਰਕਾਰ ਨਾਲ ਜ਼ਮੀਨ ਸਬੰਧੀ ਮੁੱਦਿਆਂ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ, ਜਿਸ ਕਾਰਨ ਡੇਰਾ ਬਿਆਸ ਨੂੰ ਸਰਕਾਰ ਵੱਲੋਂ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਸਰਕਾਰ ਇਸ ਮੁੱਦੇ ਨੂੰ ਹੱਲ ਨਹੀਂ ਕਰ ਸਕੀ। ਸਰਕਾਰ ਵੱਲੋਂ ਰਾਹਤ ਨਾ ਮਿਲਣ ’ਤੇ ਡੇਰਾ ਬਿਆਸ ਵੱਲੋਂ ਇਹ ਵੱਡਾ ਫੈਸਲਾ ਲਿਆ ਜਾ ਰਿਹਾ ਹੈ। ਇਸ ਫ਼ੈਸਲੇ ਨਾਲ ਹਿਮਾਚਲ ਪ੍ਰਦੇਸ਼ ਵਿਚ ਸਿਹਤ ਸੇਵਾਵਾਂ ’ਤੇ ਬੁਰਾ ਅਸਰ ਪਵੇਗਾ। ਹਸਪਤਾਲ ਸ਼ਿਫਟ ਹੋਣ ਨਾਲ ਸਰਕਾਰ ਨੂੰ ਜਨਤਾ ਦੇ ਰੋਹ ਦਾ ਵੀ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਡੇਰਾ ਬਿਆਸ ਭੋਟਾ ਹਸਪਤਾਲ ਵਿਚ ਜਨਤਾ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਮੁਫਤ ਮੁਹੱਈਆ ਕਰਵਾ ਰਿਹਾ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਦੇ ਸਕੂਲਾਂ ਵਿਚ ਭਲਕੇ ਤੋਂ ਛੁੱਟੀਆਂ

44 ਏਕੜ ਜ਼ਮੀਨ ’ਚ ਸਥਿਤ ਹੈ 75 ਬਿਸਤਰਿਆਂ ਵਾਲਾ ਭੋਟਾ ਹਸਪਤਾਲ, ਰੋਜ਼ਾਨਾ 1000 ਮਰੀਜ਼ਾਂ ਦੀ ਓ. ਪੀ. ਡੀ.

ਭੋਟਾ ਚੈਰੀਟੇਬਲ ਹਸਪਤਾਲ ਜ਼ਿਲ੍ਹਾ ਹਮੀਰਪੁਰ, ਭੋਟਾ, ਸ਼ਿਮਲਾ-ਧਰਮਸ਼ਾਲਾ ਅਤੇ ਊਨਾ-ਮੰਡੀ ਸੜਕਾਂ ਦੇ ਚੌਰਾਹੇ ’ਤੇ 44 ਏਕੜ ਜ਼ਮੀਨ ਵਿਚ ਬਣਿਆ ਹੋਇਆ ਹੈ। ਇਥੇ ਰੋਜ਼ਾਨਾ ਲੱਗਭਗ 1000 ਮਰੀਜ਼ਾਂ ਦੀ ਓ. ਪੀ. ਡੀ. ਹੁੰਦੀ ਹੈ ਅਤੇ ਉਨ੍ਹਾਂ ਨੂੰ ਮੁਫਤ ਮੈਡੀਕਲ ਸਹੂਲਤਾਂ ਮੁਹੱਈਆ ਕੀਤੀਆਂ ਜਾਂਦੀਆਂ ਹਨ। 75 ਬਿਸਤਰਿਆਂ ਵਾਲਾ ਇਹ ਹਸਪਤਾਲ 20 ਜੂਨ 1999 ਨੂੰ ਚਾਲੂ ਹੋਇਆ ਸੀ। ਇੱਥੇ ਲੈਬਾਰਟਰੀ, ਐਕਸ-ਰੇਅ ਅਤੇ ਈ. ਸੀ. ਜੀ. ਤੋਂ ਇਲਾਵਾ ਮਰੀਜ਼ਾਂ ਲਈ ਮੁਫਤ ਦਵਾਈਆਂ ਅਤੇ ਲੰਗਰ ਦੀ ਵੀ ਸਹੂਲਤ ਮੁਹੱਈਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਇਸ ਵੱਡੇ ਅਹੁਦੇ ਲਈ ਮੰਗੀਆਂ ਅਰਜ਼ੀਆਂ, ਜਲਦ ਕਰੋ ਅਪਲਾਈ

ਹਸਪਤਾਲ ਵਿਚ ਤਜਰਬੇਕਾਰ ਡਾਕਟਰ ਮਰੀਜ਼ਾਂ ਦੇ ਇਲਾਜ ਲਈ ਤਾਇਨਾਤ ਕੀਤੇ ਗਏ ਹਨ। ਹਸਪਤਾਲ ਵਿਚ 24 ਘੰਟੇ ਮੁੱਢਲੀਆਂ ਸਿਹਤ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਥੇ ਤਾਇਨਾਤ ਫਿਜ਼ੀਓਥੈਰੇਪਿਸਟ ਸਾਲਾਨਾ ਲਗਭਗ 1000 ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦਿੰਦੇ ਹਨ। ਇਥੇ ਸਾਲਾਨਾ 1500 ਅੱਖਾਂ ਦੇ ਮੁਫਤ ਆਪ੍ਰੇਸ਼ਨ ਵੀ ਕੀਤੇ ਜਾਂਦੇ ਹਨ। ਸਰਜਨ ਡਾਕਟਰ ਵੀ ਸਮੇਂ-ਸਮੇਂ ’ਤੇ ਇਥੇ ਵਿਜ਼ਿਟ ਕਰਦੇ ਹਨ। ਹਸਪਤਾਲ ਵਿਚ 2 ਏਅਰਕੰਡੀਸ਼ਨਡ ਆਪ੍ਰੇਸ਼ਨ ਥੀਏਟਰ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਸਰੇ ਬਾਜ਼ਾਰ ਮੁੰਡੇ ਦਾ ਕਤਲ, ਭੱਜ ਰਹੇ ਕਾਤਲਾਂ ਨਾਲ ਵਾਪਰਿਆ ਹਾਦਸਾ, 1 ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News