ਡੇਰਾ ਬਿਆਸ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ, ਸੰਗਤ ਲਈ ਖੋਲ੍ਹਿਆ ਗਿਆ ਡੇਰਾ

03/09/2022 12:23:42 PM

ਜਲੰਧਰ (ਗੁਲਸ਼ਨ) : ਰਾਧਾ ਸੁਆਮੀ ਸਤਿਸੰਗ ਡੇਰਾ ਬਿਆਸ ਦੀ ਸੰਗਤ ਲਈ ਖੁਸ਼ਖਬਰੀ ਹੈ ਕਿ ਹੁਣ ਡੇਰੇ ਨੂੰ ਸੰਗਤਾਂ ਲਈ ਖੋਲ੍ਹ ਦਿੱਤਾ ਗਿਆ ਹੈ। 20 ਮਾਰਚ ਨੂੰ ਭੰਡਾਰਾ ਵੀ ਹੋਵੇਗਾ, ਜਿਸ ਵਿਚ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਸਤਿਸੰਗ ਕਰਨਗੇ। ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਪਿਛਲੇ ਦੋ ਸਾਲਾਂ ਤੋਂ ਡੇਰੇ ਵਿਚ ਭੰਡਾਰੇ ਦਾ ਆਯੋਜਨ ਨਹੀਂ ਹੋਇਆ। ਹੁਣ ਹਾਲਾਤ ਆਮ ਵਾਂਗ ਹੋਣ ’ਤੇ ਡੇਰੇ ਵਿਚ ਨਿਰਧਾਰਿਤ ਸਤਿਸੰਗ ਪ੍ਰੋਗਰਾਮ ਸ਼ੁਰੂ ਕੀਤੇ ਜਾ ਰਹੇ ਹਨ। ਇਸ ਲਈ ਕੁਝ ਨਿਯਮ ਅਤੇ ਸ਼ਰਤਾਂ ਵੀ ਰੱਖੀਆਂ ਗਈਆਂ ਹਨ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਮੋਹਾਲੀ ਅਦਾਲਤ ਵਿਚ ਪੇਸ਼, ਦਿੱਤਾ ਵੱਡਾ ਬਿਆਨ

ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਮੁਤਾਬਕ ਡੇਰੇ ਵਿਚ ਦਾਖ਼ਲੇ ਲਈ 18 ਸਾਲ ਤੋਂ ਵੱਧ ਉਮਰ ਦੀ ਸੰਗਤ ਨੂੰ ਕੋਰੋਨਾ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਲਾਜ਼ਮੀ ਹਨ। ਐਂਟਰੀ ਗੇਟ ’ਤੇ ਕੋਰੋਨਾ ਵੈਕਸੀਨ ਦਾ ਸਰਟੀਫਿਕੇਟ ਅਤੇ ਇਕ ਆਈ. ਡੀ. ਪਰੂਫ਼ ਦਿਖਾਉਣਾ ਹੋਵੇਗਾ। ਜਿਨ੍ਹਾਂ ਨੂੰ ਵੈਕਸੀਨ ਦੀ ਦੂਜੀ ਡੋਜ਼ ਨਹੀਂ ਲੱਗੀ, ਉਨ੍ਹਾਂ ਨੂੰ ਆਰ. ਟੀ.-ਪੀ. ਸੀ. ਆਰ. ਟੈਸਟ ਦੀ ਨੈਗੇਟਿਵ ਰਿਪੋਰਟ ਦਿਖਾਉਣੀ ਪਵੇਗੀ, ਜੋ ਕਿ 72 ਘੰਟਿਆਂ ਤੋਂ ਵੱਧ ਪੁਰਾਣੀ ਨਾ ਹੋਵੇ।

ਇਹ ਵੀ ਪੜ੍ਹੋ : ਭੱਠਲ ਦੇ ਬਿਆਨ ਤੋਂ ਕਾਂਗਰਸੀ ਹੈਰਾਨ, ਲੀਡਰਾਂ ਸਣੇ ਹਾਈਕਮਾਨ ਨੇ ਵੀ ਕੀਤਾ ਕਿਨਾਰਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh