ਡੇਰਾ ਬਿਆਸ ''ਚ ਸੇਵਾ ਕਰਨ ਗਏ ਪਰਿਵਾਰ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
Tuesday, Sep 01, 2026 - 07:41 PM (IST)
ਟਾਂਡਾ ਉੜਮੁੜ (ਪਰਮਜੀਤ ਮੋਮੀ, ਵਰਿੰਦਰ ਪੰਡਿਤ)- ਪਿੰਡ ਜੀਆ ਨੱਥਾ ਵਿਖੇ ਚੋਰਾਂ ਨੇ ਇਕ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੰਦੇ ਹੋਏ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਚੋਰੀ ਕਰ ਲਈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਚੋਰੀ ਦੀ ਵਾਰਦਾਤ ਦਾ ਸ਼ਿਕਾਰ ਹੋਏ ਸਵਰਨ ਸਿੰਘ ਪੁੱਤਰ ਜੱਸਾ ਰਾਮ ਨੇ ਦੱਸਿਆ ਕਿ ਬੀਤੀ 27 ਅਗਸਤ ਨੂੰ ਆਪਣੀ ਬੇਟੀ ਕਮਲਜੀਤ ਕੌਰ ਸਮੇਤ ਧਾਰਮਿਕ ਅਸਥਾਨ ਡੇਰਾ ਬਿਆਸ ਵਿਖੇ ਸੇਵਾ ਕਰਨ ਲਈ ਗਏ ਹੋਏ ਸਨ।
ਜਦੋਂ 1 ਸਤੰਬਰ ਨੂੰ ਦੁਪਹਿਰ ਸਮੇਂ ਘਰ ਆ ਕੇ ਦੇਖਿਆ ਤਾਂ ਦਰਵਾਜ਼ੇ ਦੇ ਤਾਲੇ ਟੁੱਟੇ ਹੋਏ ਸਨ। ਅੰਦਰ ਛਾਣਬੀਣ ਕਰਨ 'ਤੇ ਪਤਾ ਲੱਗਾ ਕਿ ਚੋਰਾਂ ਨੇ ਅਲਮਾਰੀ ਵਿਚ ਪਈ 7 ਹਜ਼ਾਰ ਰੁਪਏ ਦੀ ਨਕਦੀ ਅਤੇ ਕਰੀਬ 6 ਤੋਲੇ ਸੋਨੇ ਦੇ ਗਹਿਣੇ ਚੋਰੀ ਕਰ ਲਏ। ਚੋਰੀ ਦੀ ਇਸ ਵਾਰਦਾਤ ਸਬੰਧੀ ਟਾਂਡਾ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ। ਇਸ ਸਬੰਧੀ ਪਿੰਡ ਨਿਵਾਸੀ ਸੀਨੀਅਰ ਅਕਾਲੀ ਆਗੂ ਵਰਿੰਦਰ ਸਿੰਘ ਜੀਆ ਨੱਥਾ ਨੇ ਮੰਗ ਕੀਤੀ ਹੈ ਕਿ ਚੋਰੀ ਦੀ ਚੋਰੀ ਦੀ ਇਸ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਚੋਰਾਂ ਨੂੰ ਕਾਬੂ ਕੀਤਾ ਜਾਵੇ।
