ਬੇਅਦਬੀ ਕਾਂਡ : ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਦੋ ਰੋਜ਼ਾ ਪੁਲਸ ਰਿਮਾਂਡ ’ਚ ਵਾਧਾ

02/12/2024 6:47:37 PM

.ਫਰੀਦਕੋਟ (ਜਗਦੀਸ਼) : ਬੇਅਦਬੀ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਦੇ ਪੁਲਸ ਰਿਮਾਂਡ ਵਿਚ ਦੋ ਦਿਨ ਦਾ ਵਾਧਾ ਕੀਤਾ ਗਿਆ ਹੈ। ਦਰਅਸਲ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਚੋਰੀ ਕਰਨ 24-25 ਸਤੰਬਰ 2015 ਦੀ ਦਰਮਿਆਨੀ ਰਾਤ ਨੂੰ ਇਤਰਾਜ਼ਯੋਗ ਪੋਸਟਰ ਲਾਉਣ ਅਤੇ 12 ਅਕਤੂਬਰ 2015 ਨੂੰ ਪਾਵਨ ਸਰੂਪ ਦੇ ਅੰਗ ਗਲੀਆਂ ’ਚ ਖਿਲਾਰਨ ਦੇ ਸਾਜ਼ਿਸ਼ ਰਚਨ ਦੇ ਮਾਮਲੇ ਵਿਚ ਨਾਮਜ਼ਦ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਵਾਸੀ ਕੈਥਲ ਨੂੰ ਫਰੀਦਕੋਟ ਪੁਲਸ ਵੱਲੋਂ ਤਿੰਨ ਦਿਨ ਪਹਿਲਾਂ ਗੁਰੂਗਰਾਮ (ਹਰਿਆਣਾ) ਤੋਂ ਗ੍ਰਿਫਤਾਰ ਕੀਤਾ ਸੀ। ਜਿਸ ਨੂੰ ਬਾਅਦ ਵਿਚ ਇੱਥੋਂ ਦੇ ਡਿਊਟੀ ਮੈਜਿਸਟਰੇਟ ਦੀ ਅਦਾਲਤ ਵਿਚ ਵਿਚ ਪੇਸ਼ ਕਰਕੇ 2 ਦਿਨ ਦਾ ਪੁਲਸ ਰਿਮਾਂਡ ਹਾਸਲ ਕਰਨ ਤੋਂ ਬਾਅਦ ਅੱਜ ਪੁਲਸ ਰਿਮਾਂਡ ਖ਼ਤਮ ਹੋਣ ’ਤੇ ਇਲਾਕਾ ਮੈਜਿਸਟਰੇਟ ਚੰਦਨ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਜਿਸ ’ਤੇ ਮਾਨਯੋਗ ਅਦਾਲਤ ਨੇ ਪ੍ਰਦੀਪ ਕਲੇਰ ਦਾ ਦੋ ਦਿਨ ਦੇ ਪੁਲਸ ਰਿਮਾਂਡ ਵਿਚ ਵਾਧਾ ਕੀਤਾ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਵਿਚ ਇਸ ਦਿਨ ਨਹੀਂ ਮਿਲੇਗਾ ਪੈਟਰੋਲ-ਡੀਜ਼ਲ

ਮਿਲੀ ਜਾਣਕਾਰੀ ਅਨੁਸਾਰ ਪ੍ਰਦੀਪ ਕਲੇਰ, ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਸਿਰਸਾ ਦੀ ਕੌਮੀ ਕਮੇਟੀ ਦੇ ਮੈਂਬਰ ਸਨ ਜਿਨ੍ਹਾਂ ਨੇ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਚੋਰੀ ਕਰਨ ਇਤਰਾਜ਼ਯੋਗ ਪੋਸਟਰ ਲਗਾਉਣ ਅਤੇ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿਚ ਖਿਲਾਰਨ ਦੀ ਸਾਜ਼ਿਸ਼ ਰਚੀ ਸੀ। ਇਸ ਸਾਜ਼ਿਸ਼ ਵਿਚ ਸੰਦੀਪ ਬਰੇਟਾ ਅਤੇ ਹਰਸ਼ ਧੂਰੀ ਦੇ ਨਾਮ ਵੀ ਸ਼ਾਮਲ ਸਨ। ਸਿੱਟ ਟੀਮ ਵੱਲੋਂ ਇਨ੍ਹਾਂ ਖ਼ਿਲਾਫ ਚਲਾਨ ਪੇਸ਼ ਕੀਤਾ ਗਿਆ ਸੀ ਪ੍ਰੰਤੂ ਇਹ ਅਦਾਲਤ ਵਿਚ ਪੇਸ਼ ਨਹੀਂ ਹੋਏ ਸਨ। ਸਿਟ ਵੱਲੋਂ ਇਨ੍ਹਾਂ ਦੀ ਕਾਫੀ ਭਾਲ ਕੀਤੀ ਗਈ ਪਰ ਇਸ ਦਾ ਕੁੱਝ ਵੀ ਪਤਾ ਨਾ ਲੱਗਣ ਕਾਰਨ ਮਾਨਯੋਗ ਅਦਾਲਤ ਵੱਲੋਂ ਇਨ੍ਹਾਂ ਨੂੰ ਭਗੌੜਾ ਕਰਾਰ ਦੇ ਕੇ ਇਨ੍ਹਾਂ ਦੀ ਜਾਇਦਾਦ ਨੂੰ ਕੁਰਕ ਕਰਨ ਦੇ ਹੁਕਮ ਦਿੱਤੇ ਸਨ। ਹੁਣ ਪ੍ਰਦੀਪ ਕਲੇਰ ਤੋਂ ਬਾਕੀ ਦੇ ਕੌਮੀ ਕਮੇਂਟੀ ਦੇ ਮੈਂਬਰ ਹਰਸ਼ ਧੂਰੀ ਅਤੇ ਸੰਦੀਪ ਬਰੇਟਾ ਬਾਰੇ ਪੁੱਛਗਿਛ ਕਰਨੀ ਹੈ। ਇਸ ਲਈ ਮਾਨਯੋਗ ਅਦਾਲਤ ਨੇ ਦੋਨਾ ਧਿਰਾ ਦੇ ਵਕੀਲਾ ਦੀ ਬਹਿਸ ਸੁਣਨ ਉਪਰੰਤ ਦੋ ਦਿਨ ਦੇ ਰਿਮਾਂਡ ਵਿਚ ਵਾਧਾ ਕੀਤਾ ਗਿਆ ।

ਇਹ ਵੀ ਪੜ੍ਹੋ : ਪ੍ਰੀਖਿਆਵਾਂ ਵਿਚ ਬੈਠਣ ਵਾਲੇ ਵਿਦਿਆਰਥੀਆਂ ਲਈ ਖ਼ਤਰੇ ਦੀ ਘੰਟੀ, ਇਹ ਨਿੱਕੀ ਜਿਹੀ ਗ਼ਲਤੀ ਪੈ ਸਕਦੀ ਹੈ ਭਾਰੀ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News