10 ਡੇਰਾ ਪ੍ਰੇਮੀ 14 ਦਿਨ ਦੇ ਜੁਡੀਸ਼ੀਅਲ ਰਿਮਾਂਡ ''ਤੇ

06/20/2018 7:47:07 AM

ਮੋਗਾ (ਗੋਪੀ ਰਾਊਕੇ, ਆਜ਼ਾਦ) : 7 ਸਾਲ ਪੁਰਾਣੇ ਮਾਮਲੇ ਵਿਚ ਗ੍ਰਿਫਤਾਰ ਕੀਤੇ ਗਏ 10 ਡੇਰਾ ਪ੍ਰੇਮੀਆਂ ਨੂੰ ਅੱਜ ਵੀਡੀਓ ਕਾਨਫਰੈਂਸਿੰਗ ਰਾਹੀਂ ਮੋਗਾ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ 14 ਦਿਨ ਦੇ ਜੁਡੀਸ਼ੀਅਲ ਰਿਮਾਂਡ 'ਤੇ ਫਰੀਦਕੋਟ ਜੇਲ ਭੇਜ ਦਿੱਤਾ। 
ਦੱਸਣਯੋਗ ਹੈ ਕਿ 2011 ਦੌਰਾਨ ਸਰਕਾਰੀ ਬੱਸਾਂ ਅਤੇ ਹੋਰ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਮਾਮਲੇ ਵਿਚ ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਮੈਂਬਰ ਮਹਿੰਦਰਪਾਲ ਬਿੱਟੂ ਸਣੇ 9 ਹੋਰ ਡੇਰਾ ਪ੍ਰੇਮੀਆਂ ਨੂੰ ਪੁਲਸ ਵਲੋਂ ਗ੍ਰਿਫਤਾਰ ਕੀਤਾ ਗਿਆ ਸੀ। ਜਿਨ੍ਹਾਂ ਤੋਂ ਪੁਲਸ ਪਾਛੋਂ ਗੰਭੀਰਤਾ ਨਾਲ ਪੁੱਛਗਿੱਛ ਤੋਂ ਬਾਅਦ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਅਦਾਲਤ ਨੇ ਡੇਰਾ ਪ੍ਰੇਮੀਆਂ ਨੂੰ 14 ਦਿਨਾਂ ਲਈ ਜੇਲ ਭੇਜ ਦਿੱਤਾ।


Related News