ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ

Friday, Dec 03, 2021 - 09:47 PM (IST)

ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ

ਮੁਕਤਸਰ ਸਾਹਿਬ/ਗਿੱਦੜਬਾਹਾ (ਰਿਣੀ/ਪਵਨ/ਮਨੀਸ਼ ਚਾਵਲਾ)- ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੂੰਦੜ ਵਿਖੇ ਅੱਜ ਸ਼ਾਮ ਸਮੇਂ ਇਕ ਵਿਅਕਤੀ ਦਾ ਪਿੰਡ 'ਚ ਹੀ ਅਣਪਛਾਤਿਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਚਰਨਦਾਸ ਨਾਂ ਦਾ ਇਹ ਵਿਅਕਤੀ ਡੇਰਾ ਸਿਰਸਾ ਨਾਲ ਸਬੰਧਿਤ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਸ਼ਾਮ ਜਦ ਇਹ ਵਿਅਕਤੀ ਪਿੰਡ 'ਚ ਕਰਿਆਨਾ ਦੀ ਦੁਕਾਨ 'ਤੇ ਬੈਠਾ ਸੀ ਤਾਂ ਮੋਟਰਸਾਈਕਲ ਸਵਾਰ ਅਣਪਛਾਤੇ ਵਿਅਕਤੀਆਂ ਨੇ ਇਸ ਨੂੰ ਗੋਲੀਆਂ ਮਾਰ ਦਿੱਤੀਆਂ। ਉਸ ਨੂੰ ਗੰਭੀਰ ਜ਼ਖਮੀ ਹਾਲਤ 'ਚ ਇਲਾਜ ਲਈ ਬਠਿੰਡਾ ਲਿਜਾਇਆ ਗਿਆ ਪਰ ਰਸਤੇ 'ਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਡੋਨਾਲਡ ਟਰੰਪ ਕੈਪੀਟਲ ਹਿੱਲ ਸਮੇਤ ਕਈ ਜਾਂਚਾਂ ਦਾ ਕਰਨਗੇ ਸਾਹਮਣੇ

ਸੂਤਰਾਂ ਮੁਤਾਬਕ ਬੀਤੇ ਸਮੇਂ ਦੌਰਾਨ ਪਿੰਡ ਭੂੰਦੜ 'ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ 'ਚ ਵੀ ਇਸ ਵਿਅਕਤੀ ਦੀ ਸ਼ਮੂਲੀਅਤ ਸੀ। 2018 'ਚ ਪਿੰਡ ਭੂੰਦੜ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਹੋਈ ਸੀ। ਜਦ ਕਥਿਤ ਤੌਰ 'ਤੇ ਚਰਨਦਾਸ ਅਤੇ ਉਸ ਦੀ ਭਰਜਾਈ ਗੁਰਦੁਆਰਾ ਸਾਹਿਬ 'ਚੋਂ ਸਰੂਪ ਚੁੱਕ ਕੇ ਲਿਜਾ ਰਹੇ ਸਨ ਅਤੇ ਇਨ੍ਹਾਂ ਨੂੰ ਗ੍ਰੰਥੀ ਸਿੰਘ ਨੇ ਦੇਖ ਲਿਆ ਸੀ। ਦੋਵਾਂ 'ਤੇ ਬੇਅਦਬੀ ਕਰਨ ਦੇ ਦੋਸ਼ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਚਰਨਦਾਸ ਹੁਣ ਜ਼ਮਾਨਤ 'ਤੇ ਬਾਹਰ ਆਇਆ ਹੋਇਆ ਸੀ। ਪੁਲਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਯੂਕ੍ਰੇਨ ਦਾ ਦਾਅਵਾ-ਰੂਸ ਨੇ ਸਰਹੱਦ 'ਤੇ ਤਾਇਨਾਤ ਕੀਤੇ 94 ਹਜ਼ਾਰ ਤੋਂ ਜ਼ਿਆਦਾ ਫੌਜੀ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।


author

Karan Kumar

Content Editor

Related News