ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਕੀਤਾ ਰੁਖ, ਕੀਤੀ ਇਹ ਮੰਗ
Sunday, Jan 22, 2023 - 01:58 PM (IST)
ਫਰੀਦਕੋਟ (ਜਗਤਾਰ) : ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਤੇ ਮਹਿੰਦਰ ਪਾਲ ਬਿੱਟੂ ਦੇ ਕਤਲ ਤੋਂ ਬਾਅਦ ਹੁਣ ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਮੁਖੀ ਰਾਮ ਰਹੀਮ ਸਮੇਤ ਡੇਰਾ ਪ੍ਰੇਮੀਆਂ ਨੇ ਸੁਪਰੀਮ ਕੋਰਟ ਦਾ ਰੁਖ ਕੀਤਾ ਹੈ। ਡੇਰਾ ਪ੍ਰੇਮੀਆਂ ਨੇ ਖ਼ੁਦ ਨੂੰ ਜਾਨ ਦਾ ਖ਼ਤਰਾ ਦੱਸਦਿਆਂ ਡੇਰਾ ਪ੍ਰੇਮੀਆਂ ਖ਼ਿਲਾਫ਼ ਪੰਜਾਬ 'ਚ ਚੱਲ ਰਹੇ ਸਾਰੇ ਕੇਸਾਂ ਦੀ ਸੁਣਵਾਈ ਨੂੰ ਦੂਸਰੇ ਸੂਬਿਆਂ 'ਚ ਤਬਦੀਲ ਕਰਨ ਦੀ ਮੰਗ ਕੀਤੀ ਹੈ। ਜਾਣਕਾਰੀ ਮੁਤਾਬਕ ਹੁਣ ਇਹ ਸੁਣਵਾਈ 30 ਜਨਵਰੀ ਨੂੰ ਹੋ ਸਕਦੀ ਹੈ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਘਰ 'ਚ ਪੁਆਏ ਵੈਣ, ਵਿਆਹ ਸਮਾਗਮ ਤੋਂ ਪਰਤ ਰਹੇ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
ਜ਼ਿਕਰਯੋਗ ਹੈ ਕਿ ਬੇਅਦਬੀ ਦੇ ਦੋਸ਼ਾਂ 'ਚ ਘਿਰੇ ਡੇਰਾ ਪ੍ਰੇਮੀਆਂ ਦੀ ਬੀਤੇ ਦਿਨੀਂ ਅਦਾਲਤ 'ਚ ਸੁਣਵਾਈ ਸੀ ਪਰ ਸੁਰੱਖਿਆ ਕਾਰਨਾਂ ਕਰ ਕੇ ਉਹ ਮਾਣਯੋਗ ਅਦਾਲਤ 'ਚ ਪੇਸ਼ ਨਹੀਂ ਹੋਏ। ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਦਿਨੀਂ ਡੇਰਾ ਪ੍ਰੇਮੀ ਪ੍ਰਦੀਪ ਕੁਮਾਰ ਦਾ 6 ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਡੇਰਾ ਪ੍ਰੇਮੀਆਂ ਦਾ ਸਹਿਮ ਦਾ ਮਾਹੌਲ ਪਸਰਿਆ ਹੋਇਆ ਤੇ 2-3 ਵਾਰ ਉਹ ਸਭ ਸੁਰੱਖਿਆ ਕਾਰਨਾਂ ਦੇ ਚੱਲਦਿਆਂ ਅਦਾਲਤ 'ਚ ਪੇਸ਼ ਨਹੀਂ ਹੋਏ ਸਨ।
ਇਹ ਵੀ ਪੜ੍ਹੋ- ਮਲੋਟ 'ਚ ਵੱਡੀ ਵਾਰਦਾਤ, ਦੁਬਈ ਤੋਂ ਪਰਤੇ ਜਵਾਈ ਨੇ ਸਹੁਰੇ ਤੇ ਸਾਲੇ ਦਾ ਕੀਤਾ ਕਿਰਚ ਮਾਰ ਕੇ ਕਤਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।