ਬੇਅਦਬੀ ਦੇ ਦੋਸ਼ਾਂ 'ਚ ਘਿਰੇ ਡੇਰਾ ਪ੍ਰੇਮੀਆਂ ਨੂੰ ਸਤਾਉਣ ਲੱਗਾ ਡਰ, ਸੁਰੱਖਿਆ ਕਾਰਨਾਂ ਕਰਕੇ ਅਦਾਲਤ 'ਚ ਨਹੀਂ ਹੋਏ ਪੇਸ਼

Thursday, Dec 08, 2022 - 01:57 PM (IST)

ਫਰੀਦਕੋਟ (ਜਗਦੀਸ਼) : ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ਾਂ ਵਿਚ ਘਿਰੇ ਪੰਜ ਡੇਰਾ ਪ੍ਰੇਮੀ ਸੁਰੱਖਿਆ ਕਾਰਨਾਂ ਕਰਕੇ ਬੀਤੇ ਦਿਨ ਇੱਥੇ ਅਦਾਲਤ ਵਿੱਚ ਪੇਸ਼ ਨਹੀ ਹੋਏ। ਚੀਫ ਜੁਡੀਸ਼ੀਅਲ ਮੈਜਿਸਟਰੇਟ ਮੋਨਿਕਾ ਲਾਂਬਾ ਨੇ ਉਕਤ ਡੇਰਾ ਪ੍ਰੇਮੀਆਂ ਨੂੰ ਇਸ ਦਿਨ ਲਈ ਨਿੱਜੀ ਤੋਂ ਛੋਟ ਦੇ ਕੇ ਇਸ ਮਾਮਲੇ ਦੀ ਸੁਣਵਾਈ 21 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਮਲੋਟ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਠੇਕੇਦਾਰ ਦਾ ਬੇਰਹਿਮੀ ਨਾਲ ਕਤਲ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਬੇਅਦਬੀ ਦੇ ਦੋਸ਼ਾਂ ਵਿੱਚ ਘਿਰੇ ਡੇਰਾ ਪ੍ਰੇਮੀ ਪ੍ਰਦੀਪ ਸਿੰਘ ਦਾ 6 ਵਿਅਕਤੀਆਂ ਵੱਲੋਂ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਦੂਜੇ ਪਾਸੇ ਸੁਨਾਰੀਆ ਜੇਲ੍ਹ ਦੇ ਅਧਿਕਾਰੀਆਂ ਵੱਲੋਂ ਵੀ ਅਦਾਲਤ ਨੂੰ ਦੱਸਿਆ ਗਿਆ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਪੈਰੋਲ ’ਤੇ ਹੋਣ ਕਾਰਨ ਵੀਡੀਓ ਕਾਨਫਰੰਸ ਰਾਹੀਂ ਅਦਾਲਤ ਵਿੱਚ ਪੇਸ਼ ਨਹੀਂ ਹੋ ਸਕਦੇ। ਇਸ ਮਗਰੋਂ ਅਦਾਲਤ ਨੇ ਜੇਲ੍ਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਗਲੀ ਪੇਸ਼ੀ ’ਤੇ ਵੀਡੀਓ ਕਾਨਫਰੰਸ ਰਾਹੀਂ ਡੇਰਾ ਮੁਖੀ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 

 


Simran Bhutto

Content Editor

Related News