ਕੋਟਕਪੂਰਾ 'ਚ ਵੱਡੀ ਵਾਰਦਾਤ : ਬੇਅਦਬੀ ਦੇ ਮੁਲਜ਼ਮ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ (ਵੀਡੀਓ)

11/10/2022 9:15:39 AM

ਕੋਟਕਪੂਰਾ : ਕੋਟਕਪੂਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਇੱਥੇ ਬਰਗਾੜੀ ਬੇਅਦਬੀ ਦੇ ਦੋਸ਼ੀ ਡੇਰਾ ਪ੍ਰੇਮੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਡੇਰਾ ਪ੍ਰੇਮੀ ਪਰਦੀਪ ਦੇ ਤੌਰ 'ਤੇ ਕੀਤੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਮੋਟਰਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ, ਜਾਰੀ ਹੋਇਆ ਇਹ ਸ਼ਡਿਊਲ

ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ 'ਚ ਐੱਫ. ਆਈ. ਆਰ. ਨੰਬਰ 63 'ਚ ਨਾਮਜ਼ਦ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਜ ਸਵੇਰੇ ਪਰਦੀਪ ਆਪਣੀ ਦੁਕਾਨ ਖੋਲ੍ਹਣ ਜਾ ਰਿਹਾ ਸੀ ਤਾਂ 2 ਮੋਟਰਸਾਈਕਲਾਂ 'ਤੇ ਸਵਾਰ ਕੁੱਝ ਲੋਕਾਂ ਨੇ ਉਸ 'ਤੇ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਜਾਣੋ ਕੀ ਹੈ ਪੰਜਾਬ 'ਚ ਲਾਗੂ ਹੋਣ ਵਾਲਾ 'Anand Marriage Act', ਕੀ ਹੋਵੇਗਾ ਇਸ ਦਾ ਫ਼ਾਇਦਾ (ਵੀਡੀਓ)

ਇਸ ਘਟਨਾ ਦੌਰਾਨ ਪਰਦੀਪ ਦੀ ਮੌਤ ਹੋ ਗਈ, ਜਦੋਂ ਕਿ ਇਕ ਗੰਨਮੈਨ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ, ਜਿਸ ਨੂੰ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇਸ ਸਾਰੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਗਈ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

Babita

This news is Content Editor Babita